Connect with us

Punjab

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ

Published

on

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਲਕਾ ਦਿੜਬਾ ਅਤੇ ਸੁਨਾਮ ਵਿੱਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਰੋਡ ਸ਼ੋਅ ਕਰ ਰਹੇ ਹਨ। ਇਸ ਦੌਰਾਨ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਜਲਦੀ ਹੀ ਸੰਗਰੂਰ ਨੂੰ ਰੋਲ ਮਾਡਲ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਭ੍ਰਿਸ਼ਟਾਚਾਰ ਦੀਆਂ ਫਾਈਲਾਂ ਮੇਰੇ ਕੋਲ ਆਉਂਦੀਆਂ ਹਨ ਤਾਂ ਮੈਨੂੰ ਲੱਗਦਾ ਹੈ ਕਿ ਫਾਈਲਾਂ ਲੋਕਾਂ ਦੇ ਖੂਨ ਨਾਲ ਲਿਖੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਮੁੜ ਉਸਾਰੀ ਲਈ ਲੋਕਾਂ ਨੂੰ ‘ਆਪ’ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।