Punjab
ਸੰਗਰੂਰ : ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ
24 ਮਾਰਚ 2024: ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਦੇ ਲਈ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਪਹੁੰਚੇ ਹੋਏ ਹਨ| ਇਸ ਮੌਕੇ ਹਰਪਾਲ ਸਿੰਘ ਚੀਮਾ ਪਿੰਡ ਗੁੱਜਰਾਂ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਨੇ ਪਰਿਵਾਰਾਂ ਦੀ ਮਦਦ ਕਰਨ ਦਾ ਭਰੋਸਾ ਦਵਾਇਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਚੋਣ ਜਾਬਤਾ ਲੱਗਿਆ ਹੋਇਆ ਹੈ ਪ੍ਰੰਤੂ ਸਬੰਧਤ ਪ੍ਰਸ਼ਾਸਨ ਪਰਿਵਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਇਹਨਾਂ ਦੀ ਯੋਗ ਮਦਦ ਕਰੇਗਾ ।
ਉਹਨਾਂ ਇਹ ਵੀ ਕਿਹਾ ਕਿ ਜੋ ਦੋਸ਼ੀ ਹਨ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਹ ਸਲਾਖਾਂ ਦੇ ਪਿੱਛੋਂ ਨਾ ਨਿਕਲ ਸਕਣ ਇਸ ਤੋਂ ਬਾਅਦ ਹਰਪਾਲ ਸਿੰਘ ਚੀਮਾ ਪਿੰਡ ਢੰਡੋਲੀ ਖੁਰਦ ਪਹੁੰਚੇ ਜਿੱਥੇ ਉਹਨਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਹਰ ਵੇਲੇ ਖੜਨ ਦੀ ਗੱਲ ਆਖੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿਹਨਾਂ ਵਿਅਕਤੀਆਂ ਵੱਲੋਂ ਇਹ ਵੱਡੀ ਅਣਗਹਿਲੀ ਵਰਤੀ ਗਈ ਹੈ ਉਹਨਾਂ ਨੂੰ ਬਿਲਕੁਲ ਨਹੀਂ ਬਖਸ਼ਿਆ ਜਾਵੇਗਾ |
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੋ ਧਾਰਾਵਾਂ ਅੱਜ ਤੱਕ ਕਦੇ ਵੀ ਅਜਿਹੇ ਮਾਮਲੇ ਵਿੱਚ ਨਹੀਂ ਲੱਗੀਆਂ ਅਸੀਂ ਉਹਨਾਂ ਧਾਰਾਵਾਂ ਤਹਿਤ ਦੋਸ਼ੀਆਂ ਖਿਲਾਫ ਪਰਚੇ ਦਰਜ ਕਰਵਾਏ ਹਨ। ਜਿਨਾਂ ਨੂੰ ਗ੍ਰਿਫਤਾਰ ਕਰਕੇ ਸਲਾਖਾ ਪਿੱਛੇ ਭੇਜਿਆ ਜਾ ਰਿਹਾ ਅਤੇ ਜੋ ਬਚੇ ਨੇ ਉਹਨਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਇਸ ਮੌਕੇ ਪੀੜਤ ਪਰਿਵਾਰਾਂ ਨੇ ਕਿਹਾ ਕਿ ਮੰਤਰੀ ਹਰਪਾਲ ਸਿੰਘ ਚੀਮਾ ਸਾਡੇ ਕੋਲ ਪਹੁੰਚੇ ਸਨ ਜਿਨਾਂ ਨੇ ਸਾਡੇ ਨਾਲ ਖੜਨ ਦੀ ਗੱਲ ਆਖੀ ਹੈ|