Connect with us

Punjab

ਮਾਣਹਾਨੀ ਮਾਮਲੇ ‘ਚ ਸੰਜੇ ਸਿੰਘ ਨੂੰ ਇੱਕ ਲੱਖ ਰੁਪਏ ਦੇ ਮੁਚਲਕੇ ‘ਤੇ ਮਿਲੀ ਜ਼ਮਾਨਤ

Published

on

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikramjeet Singh Majithia) ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਲੁਧਿਆਣਾ ਪੁੱਜੇ। ਉਨ੍ਹਾਂ ਨੇ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ, ਜਿਸ ‘ਤੇ ਸੁਣਵਾਈ ਦੌਰਾਨ ਸੰਜੇ ਸਿੰਘ ਨੂੰ ਅਦਾਲਤ ਨੇ ਇੱਕ ਲੱਖ ਰੁਪਏ ਦੇ ਮੁਚਲਕੇ ‘ਤੇ ਅਗਾਊਂ ਜ਼ਮਾਨਤ ਦੇ ਦਿੱਤੀ ਗਈ।

ਅਦਾਲਤ ਨੇ ਆਪ ਆਗੂ ਨੂੰ ਹੁਣ 17 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤੀ ਕਾਰਵਾਈ ਦੌਰਾਨ ਜੱਜ ਨੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸੰਜੇ ਸਿੰਘ ਨੂੰ ਜੰਮ ਕੇ ਫਟਕਾਰ ਵੀ ਲਾਈ। ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਲੁਧਿਆਣਾ ਵਿਖੇ ਦੁਪਹਿਰ 1 ਵਜੇ ਦੇ ਕਰੀਬ ਗੱਡੀਆਂ ਦੇ ਇੱਕ ਕਾਫਲੇ ਵਿੱਚ ਪੁੱਜੇ ਸਨ।

ਦੱਸਣਯੋਗ ਹੈ ਕਿ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨ ਸਿੰਘ ਦੀ ਅਦਾਲਤ ਨੇ ਸੋਮਵਾਰ ਨੂੰ ਮਜੀਠੀਆ ਮਾਣਹਾਨੀ ਕੇਸ ਵਿੱਚ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਸਨ, ਜਿਸ ਦੇ ਮੱਦੇਨਜ਼ਰ ਸੰਜੇ ਸਿੰਘ ਅੱਜ ਖੁਦ ਅਦਾਲਤ ਵਿੱਚ ਪੇਸ਼ ਹੋਏ ਅਤੇ ਅਗਾਊਂ ਜ਼ਮਾਨਤ ਲਈ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ (Bikramjeet Singh Majithia) ਨੇ ਸੰਜੇ ਸਿੰਘ ਦੇ ਖਿਲਾਫ 2016 ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਮਾਣਹਾਨੀ ਕੇਸ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਮਹੇਸ਼ਇੰਦਰ ਗਰੇਵਾਲ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਗਵਾਹ ਬਣਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਅਦਾਲਤ ਦੀਆਂ 71 ਤਰੀਕਾਂ ਹੋਈਆਂ ਹਨ ਅਤੇ ਸੰਜੇ ਸਿੰਘ (Sanjay Singh) ਸਿਰਫ ਚਾਰ ਵਾਰ ਅਦਾਲਤ ਵਿੱਚ ਪੇਸ਼ ਹੋਏ ਹਨ। ਇਸ ਵਾਰ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਨੂੰ ਸੰਜੇ ਸਿੰਘ ਨੂੰ 17 ਸਤੰਬਰ ਤੱਕ ਗ੍ਰਿਫ਼ਤਾਰ ਕਰਨ ਅਤੇ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ।