National
ਸ਼ਰਾਬ ਘੁਟਾਲੇ ਮਾਮਲੇ ‘ਚ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ
DELHI: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਉਹ 6 ਮਹੀਨੇ ਜੇਲ੍ਹ ਵਿੱਚ ਸਨ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਘੁਟਾਲੇ ਦੇ ਮਾਮਲੇ ਵਿੱਚ 6 ਮਹੀਨੇ ਜੇਲ੍ਹ ਵਿੱਚ ਸਨ। ਅਦਾਲਤ ਦੇ ਫੈਸਲੇ ਮੁਤਾਬਕ ਸੰਜੇ ਸਿੰਘ ਸਿਆਸੀ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ।
ਸੁਪਰੀਮ ਕੋਰਟ ਵਿੱਚ ਤਿੰਨ ਜੱਜਾਂ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਪੀ ਬੀ ਵਰਲੇ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਬੈਂਚ ਨੇ ਈਡੀ ਨੂੰ ਪੁੱਛਿਆ ਸੀ ਕਿ ਅਜੇ ਵੀ ਸੰਜੇ ਸਿੰਘ ਨੂੰ ਜੇਲ੍ਹ ਵਿੱਚ ਰੱਖਣ ਦੀ ਕੀ ਲੋੜ ਹੈ? ਸੰਜੇ ਸਿੰਘ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਮਨੀ ਲਾਂਡਰਿੰਗ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਮਨੀ ਟ੍ਰੇਲ ਦਾ ਵੀ ਪਤਾ ਨਹੀਂ ਲੱਗਾ ਹੈ। ਇਸ ਦੇ ਬਾਵਜੂਦ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ।
ਸੁਪਰੀਮ ਕੋਰਟ ਮਨੀ ਲਾਂਡਰਿੰਗ ਮਾਮਲੇ ‘ਚ ਸਿੰਘ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ‘ਆਪ’ ਸੰਸਦ ਮੈਂਬਰ ਦੇ ਵਕੀਲ ਦੀ ਦਲੀਲ ਨੂੰ ਸਵੀਕਾਰ ਕਰ ਲਿਆ ਕਿ ਸੰਜੇ ਸਿੰਘ ਦੇ ਕਬਜ਼ੇ ਵਿੱਚੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਅਤੇ ਉਸ ਖ਼ਿਲਾਫ਼ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਸਕਦੀ ਹੈ