Punjab
7 ਦਿਨ ਦੇ ਰਿਮਾਂਡ ‘ਤੇ ਸੰਜੀਵ ਅਰੋੜਾ
ਬੀਤੇ ਦਿਨ ਯਾਨੀ 9 ਮਈ ਨੂੰ ਆਪ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਛਾਪੇਮਾਰੀ ਹੋਈ ਸੀ ਅਤੇ ਛਾਪੇਮਾਰੀ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ED ਦੀ ਕਾਰਵਾਈ ਤੇਜ਼ ਹੋ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਯਾਨੀ ED ਨੂੰ ਸੰਜੀਵ ਅਰੋੜਾ ਦਾ 7 ਦਿਨ ਦਾ ਰਿਮਾਂਡ ਮਿਲ ਗਿਆ ਹੈ। ਹਾਲਾਂਕਿ ED ਵੱਲੋਂ ਕੋਰਟ ਵਿੱਚ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ 7 ਦਿਨ ਦਾ ਰਿਮਾਂਡ ਮਨਜ਼ੂਰ ਕੀਤਾ।
ਬੀਤੀ ਦੇਰ ਰਾਤ ਗੁਰੂਗ੍ਰਾਮ ਦੀ ਕੋਰਟ ਵਿੱਚ ਸੰਜੀਵ ਅਰੋੜਾ ਨੂੰ ਪੇਸ਼ ਕੀਤਾ ਗਿਆ, ਜਿੱਥੇ ਕਰੀਬ 3 ਘੰਟਿਆਂ ਤੋਂ ਵੱਧ ਸਮੇਂ ਤੱਕ ਸੁਣਵਾਈ ਚੱਲਦੀ ਰਹੀ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਨਾਲ ਜੁੜੇ ਕਈ ਦਸਤਾਵੇਜ਼ ਅਤੇ ਲੈਣ-ਦੇਣ ਨੂੰ ਲੈ ਕੇ ED ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਮਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ED ਦੀ ਟੀਮ ਸੰਜੀਵ ਅਰੋੜਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ ਸੀ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।”
