Amritsar
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ 10 ਹਜ਼ਾਰ ਤੀਹਰੀ ਪਰਤ ਵਾਲੇ ਸਰਜੀਕਲ ਮਾਸਕ ਦਿੱਤੇ ਗਏ
ਅੰਮ੍ਰਿਤਸਰ, 15 ਮਈ(ਗੁਰਪ੍ਰੀਤ): ਨਾਮਵਰ ਸਿੱਖ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਸ ਬਿਪਤਾ ਭਰੀ ਘੜੀ ‘ਚ ਪੰਜਾਬ ਵਿਚੋਂ ਦੂਜੇ ਰਾਜਾਂ ਨੂੰ ਭੇਜੇ ਜਾਣ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਕੋਰੋਨਾ ਦੀ ਲਾਗ ਤੋਂ ਬਚਾਉਣ ਲਈ ਅੰਮ੍ਰਿਤਸਰ ਦੇ ਸਿਵਲ ਤੇ ਰੇਲਵੇ ਪ੍ਰਸ਼ਾਸਨ ਨੂੰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਮੌਜੂਦਗੀ ‘ਚ 10 ਹਜ਼ਾਰ ਤੀਹਰੀ ਪਰਤ ਵਾਲੇ ਸਰਜੀਕਲ ਮਾਸਕ ਦਿੱਤੇ ਗਏ।
ਇਸ ਦੌਰਾਨ ਬੋਲਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਸਿਵਲ ਤੇ ਰੇਲਵੇ ਪ੍ਰਸ਼ਾਸਨ ਨੂੰ ਘਰਾਂ ਨੂੰ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਲਈ ਵੱਡੀ ਗਿਣਤੀ ‘ਚ ਮਾਸਕ ਦੇਣ ‘ਤੇ ਡਾ.ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੂਰੀ ਦੁਨੀਆਂ ਅੰਦਰ ਜਿੱਥੇ ਵੀ ਕਿਤੇ ਮਨੁੱਖਤਾ ਤੇ ਬਿਪਤਾ ਪੈਂਦੀ ਹੈ ਤਾਂ ਡਾ.ਐੱਸ.ਪੀ.ਸਿੰਘ ਓਬਰਾਏ ਹਮੇਸ਼ਾਂ ਸਭ ਤੋਂ ਪਹਿਲਾਂ ਪਹੁੰਚ ਕੇ ਲੋੜਵੰਦਾਂ ਦੀ ਵੱਡੀ ਮਦਦ ਕਰਦੇ ਹਨ। ਇਸ ਲਈ ਮਨੁੱਖਤਾ ਦੀ ਸੇਵਾ ਦੇ ਮਾਮਲੇ ‘ਚ ਡਾ.ਓਬਰਾਏ ਦਾ ਕਦੇ ਵੀ ਦੇਣ ਨਹੀਂ ਦਿੱਤਾ ਜਾ ਸਕਦਾ।
ਡਾ.ਓਬਰਾਏ ਵੱਲੋਂ ਇਹ ਅੈਲਾਨ ਵੀ ਕੀਤਾ ਹੈ ਕਿ ਟਰੱਸਟ ਵੱਲੋਂ ਕੀਤੇ ਜਾ ਰਹੇ ਸਾਰੇ ਸੇਵਾ ਕਾਰਜ ਉਨ੍ਹਾਂ ਚਿਰ ਤੱਕ ਨਿਰੰਤਰ ਜਾਰੀ ਰਹਿਣਗੇ ਜਦੋਂ ਤੱਕ ਮਾਹੌਲ ਸੁਖਾਵਾਂ ਨਹੀਂ ਹੋ ਜਾਂਦਾ।