Connect with us

Punjab

ਐਸ.ਸੀ. ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

Published

on

ਸਮਾਜਿਕ ਨਿਆਂ ਮੰਤਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਪੈਂਫਲੈਂਟ ਜਾਰੀ

ਸਾਲ 2023-24 ਲਈ 2.6 ਲੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਅਧੀਨ ਲਿਆਉਣ ਦਾ ਰੱਖਿਆ ਟੀਚਾ

ਚੰਡੀਗੜ੍ਹ, 23 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ। ਅੱਜ ਇੱਥੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜਾਗਰੂਕਤਾ ਲਈ ਵਿਸ਼ੇਸ਼ ‘’ਜਾਗਰੂਕਤਾ ਹਫ਼ਤੇ’’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ 29 ਸਤੰਬਰ ਤੱਕ ਚੱਲੇਗੀ। ਉਨ੍ਹਾਂ ਇਸ ਸਬੰਧੀ ਇੱਕ ਪੈਂਫਲੈਂਟ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2023-24 ਦੌਰਾਨ 2.60 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਵਿੱਚ ਮਿਸ਼ਨ 2.6 ਲੱਖ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦ ਕਿ ਸਾਲ 2022-23 ਵਿੱਚ 2.26 ਲੱਖ ਵਿਦਿਆਰਥੀਆਂ ਨੇ ਸਕਾਲਰਸ਼ਿਪ ਲਈ ਅਪਲਾਈ ਕੀਤਾ ਸੀ।