Punjab
ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਪਹੁੰਚੇ ਲਤੀਫਪੁਰਾ, ਇਨਸਾਫ਼ ਦਿਵਾਉਣ ਦਾ ਕੀਤਾ ਵਾਅਦਾ

ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਉਨ੍ਹਾਂ ਦੇ ਮਕਾਨ ਢਾਹੇ ਜਾਣ ਕਾਰਨ ਬੇਘਰ ਹੋਏ ਲੋਕਾਂ ਨੂੰ ਮਿਲਣ ਲਤੀਫਪੁਰਾ ਪਹੁੰਚੇ ਹਨ, ਜਿਸ ‘ਚ ਭਾਜਪਾ ਆਗੂ ਰੌਬਿਨ ਸਾਂਪਲਾ ਦੀ ਸ਼ਿਕਾਇਤ ’ਤੇ ਵਿਜੇ ਸਾਂਪਲਾ ਨੇ ਮੌਕੇ ’ਤੇ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ। ਵਿਜੇ ਸਾਂਪਲਾ ਨੇ ਲੋਕਾਂ ਨੂੰ ਭਰੋਸਾ ਦਿਲਵਾਇਆ ਹੈ ਕਿ ਉਨ੍ਹਾਂ ਨੂੰ ਪੂਰਾ ਤਰ੍ਹਾਂ ਇਨਸਾਫ਼ ਮਿਲੇਗਾ ਤੇ ਉਨ੍ਹਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ। ਇਸ ਮੌਕੇ ਭਾਜਪਾ ਆਗੂ ਕੇਡੀ ਭੰਡਾਰੀ, ਸਰਬਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ। ਬੇਦਖਲ ਹੋਏ ਲੋਕਾਂ ਨੇ ਐਸਸੀ ਕਮਿਸ਼ਨ ਦੇ ਚੇਅਰਮੈਨ ਨੂੰ ਦੱਸਿਆ ਕਿ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੁਣਵਾਈ ਵੀ ਨਹੀਂ ਕੀਤੀ ਗਈ ਅਤੇ ਨਾ ਹੀ ਕਾਨੂੰਨ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ।