Connect with us

Uncategorized

ਖੇਡਾਂ ਦਾ ਪਧੱਰ ਉੱਚਾ ਚੁੱਕਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 2.60 ਕਰੋੜ ਦੇ ਫੰਡ ਕੀਤੇ ਜਾਰੀ

Published

on

punjab School education board

ਖੇਡਾਂ ਦਾ ਪੱਧਰ ਉੱਚਾ ਚੁਕਣ ਲਈ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ 14 ਜ਼ਿਲ੍ਹਿਆਂ ਵਾਸਤੇ 2.60 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਜੋ ਵੀ ਰਾਸ਼ੀ ਜ਼ਿਲ੍ਹਿਆਂ ‘ਚ ਦਿੱਤੀ ਜਾਵੇਗੀ ਉਹ ਰਾਸ਼ੀ ਜ਼ਿਲ੍ਹੇ ਦੇ ਸਿੱਖਿਆ ਅਫ਼ਸਰਾਂ ਦੇ ਖਾਤੇ ਵਿੱਤ ਪਾ ਦਿੱਤੀ ਜਾਵੇਗੀ। ਇਹ ਸਾਰੀ ਰਾਸ਼ੀ ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਸੰਗਰੂਰ, ਐਸ.ਏ.ਐਸ ਨਗਰ, ਕਪੁਰਥਲਾ, ਲੁਧਿਆਣਾ, ਮਾਨਸਾ ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹਿਦ ਭਗਤ ਸਿੰਘ, ਪਟਿਆਲਾ, ਪਠਾਨਕੋਟ ਤੇ ਤਰਨ ਤਾਰਨ ਜ਼ਿਲ੍ਹਿਆਂ ਲਈ ਜਾਰੀ ਕੀਤੀ ਗਈ ਹੈ।  

ਖੇਡਾਂ ਦੇ ਮਿਆਰ ਨੂੰ ਉੱਚਾ ਚੁਕਣ ਲਈ ਇਨ੍ਹਾਂ ਫੰਡਾਂ ਦੀ ਵਰਤੋਂ ਕੀਤੀ ਜਾਵੇਗੀ।ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮੈਂਬਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਇੱਕ ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ (ਐਸ.ਐਮ.ਸੀ.) ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾਂ ਵਿੱਚੋਂ ਦੋ ਮੈਂਬਰ ਲੈਣ ਲਈ ਵਿਵਸਥਾ ਕੀਤੀ ਗਈ ਹੈ। ਜਿਸ ਸਕੂਲ ਵਿੱਚ ਖੇਡਾਂ ਨਾਲ ਸਬੰਧਿਤ ਅਧਿਆਪਕ ਕੰਮ ਕਰਦਾ ਹੈ, ਉਸ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ। ਖੇਡ ਮੈਦਾਨ ਦੀ ਤਿਆਰੀ ਕਰਨ ਤੋਂ ਪਹਿਲਾਂ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਦੀਆਂ ਸਾਰੀਆਂ ਫੋਟੋ ਲੈ ਕੇ ਇਨ੍ਹਾਂ ਨੂੰ ਸਕੂਲ ਦੇ ਰਿਕਾਰਡ ਵਿੱਚ ਰੱਖਣ ਲਈ ਵੀ ਆਖਿਆ ਗਿਆ ਹੈ। ਖੇਡਾਂ ਦਾ ਸਮਾਨ ਖਰੀਦਣ ਲਈ ਖਿਡਾਰੀਆਂ ਦੀ ਉਮਰ ਦਾ ਖਿਆਲ ਰੱਖਣ ਅਤੇ ਖੇਡਾਂ ਦਾ ਵਧੀਆ ਕੁਆਲਟੀ ਦਾ ਸਮਾਨ ਖਰੀਦ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਇਨ੍ਹਾਂ ਸਾਰੀਆਂ ਗਤੀਵਿਧੀਆਂ ’ਤੇ ਨਿਗਰਾਣੀ ਰੱਖਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ ਸਮੇਂ ਸਮੇਂ ਸਕੂਲਾਂ ਦਾ ਦੌਰਾ ਕਰਨਗੀਆਂ। ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ’ਤੇ ਨਜ਼ਰ ਰੱਖਣ ਅਤੇ ਖੇਡ ਦੇ ਸਮਾਨ ਦੀ ਖਰੀਦ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ/ਡੀ.ਐਮ.ਸਪੋਰਟਸ/ਬੀ.ਐਮ. ਸਪੋਰਟਸ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਨਿਯਮਾਂ ਦੇ ਅਨੁਸਾਰ ਕੰਮ ਨਾ ਕਰਨ ਵਾਲਿਆਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।