Connect with us

Uncategorized

ਸਕੂਲ ਸਿੱਖਿਆ ਵਿਭਾਗ ‘ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ : ਵਿਜੈ ਇੰਦਰ ਸਿੰਗਲਾ

Published

on

vijay inder singla

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਹੇਠ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਇਸ ਨੇ 3142 ਅਸਾਮੀਆਂ ਦੀ ਭਰਤੀ  ਲਈ ਅਰਜ਼ੀਆਂ ਦੀ ਮੰਗ ਕਰ ਲਈ ਹੈ। ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾ ਤੋਂ ਬਾਅਦ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਕੱਲੇ ਸਰਹੱਦੀ ਖੇਤਰ ਵਿੱਚ ਮਾਸਟਰ ਕਾਡਰ ਦੀਆਂ 2392 ਅਸਾਮੀਆਂ ਭਰਨ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਮਾਸਟਰ ਕਾਰਡ ‘ਚ ਅੰਗਰੇਜ਼ੀ ਵਿਸ਼ੇ ਦੇ 899 ਅਧਿਆਪਕ, ਮੈਥ ਦੇ 595 ਤੇ ਸਾਇੰਸ ਦੇ 518 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਅਸਾਮੀਆਂ ਬਾਰਡਰ ਏਰੀਏ ਦੀਆਂ ਹਨ। ਇਨ੍ਹਾਂ ਅਸਾਮੀਆਂ ਲਈ ਵਿਭਾਗ ਦੀ ਵੈਬਸਾਈਟ ’ਤੇ ਪਹਿਲੀ ਮਈ 2021 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਕੂਲ ਲਾਇਬ੍ਰੇਰੀਅਨਾਂ ਦੀਆਂ ਵੀ 750 ਅਸਾਮੀਆਂ ਲਈ ਵੀ ਬਿਨੇਪੱਤਰਾਂ ਦੀ ਮੰਗ ਕੀਤੀ ਜਾ ਚੁੱਕੀ ਹੈ। ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ।

Continue Reading
Click to comment

Leave a Reply

Your email address will not be published. Required fields are marked *