Uncategorized
ਕੋਵਿਡ 19 ਦੀਆਂ ਹਦਾਇਤਾਂ ਨੂੰ ਨਾ ਮੰਨਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਕਰਵਾਈ ਕਰਨ ਦੀ ਚੇਤਾਵਨੀ

ਸਕੂਲ ਸਿੱਖਿਆਂ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੋਵਿਡ 19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ਤੇ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ। ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ ‘ਚ ਬੁਲਾ ਕੇ ਮਾਪੇ ਅਧਿਆਪਕ ਮਿਲਣੀ ਕਰਨ ਤੇ ਕੋਰੋਨਾ ਦੇ ਚੱਲਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸਕੂਲ ਸਿੱਖਿਆ ਵਿਭਾਗ ਦੇ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਧਿਆਨ ‘ਚ ਆਈਆਂ ਹਨ।
ਇਸ ਕਰਕੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਇੱਕ ਪੱਤਰ ਲਿਖ ਕੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਨਾਉਣ ਕਿ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਸੱਦ ਕੇ ਮੀਟਿੰਗਾਂ ਨਾ ਕਰਨ। ਅਧਿਕਾਰੀਆਂ ਨੂੰ ਅਨੁਸਾਸ਼ਨੀ ਕਾਰਵਾਈ ਕਰਨ ਲਈ ਅਜਿਹੇ ਕੇਸ ਡਾਇਰੈਕਟੋਰੇਟ ਅਤੇ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਕੇਸ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।