Connect with us

Punjab

ਸਕੂਲ ਆਫ ਐਮੀਨੈਂਸ ਦੀ ਹੋਈ ਸ਼ੁਰੂਆਤ, CM ਮਾਨ ਨੇ ਪੰਜਾਬ ਦੀਆਂ ਧੀਆਂ ਬਾਰੇ ਕਹਿ ਇਹ ਗੱਲ

Published

on

ਸਕੂਲ ਆਫ਼ ਐਮੀਨੈਂਸ ਦਾ ਅੱਜ ਮੁਹਾਲੀ ਵਿੱਚ ਉਦਘਾਟਨ ਕੀਤਾ ਗਿਆ। ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਇਸ ਦਾ ਉਦਘਾਟਨ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਹੈ ਅਤੇ ਅੱਜ ਅਸੀਂ ਉਹ ਕੰਮ ਸ਼ੁਰੂ ਕਰ ਰਹੇ ਹਾਂ, ਜੋ ਪਹਿਲਾਂ ਸਿਰਫ਼ ਕਾਗਜ਼ਾਂ ‘ਤੇ ਜਾਂ ਸੁਪਨਿਆਂ ‘ਚ ਹੀ ਹੁੰਦਾ ਸੀ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਦਾ ਸੁਪਨਾ ਉਨ੍ਹਾਂ ਨੂੰ ਸੌਣ ਨਹੀਂ ਦੇ ਰਿਹਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਦਾ ਸੁਪਨਾ ਉਨ੍ਹਾਂ ਨੂੰ ਸੌਣ ਨਹੀਂ ਦੇ ਰਿਹਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਹੈ। ਸੁਪਨੇ ਸਿਰਫ਼ ਕਾਗਜ਼ਾਂ ‘ਤੇ ਹੀ ਸਾਕਾਰ ਨਹੀਂ ਹੁੰਦੇ। ਸਕੂਲ ਆਫ ਐਮੀਨੈਂਸ ਵਿੱਚ ਸਕੂਲਾਂ ਦੀ ਤਸਵੀਰ ਬਦਲ ਜਾਵੇਗੀ। ਬੱਚਿਆਂ ਦੇ ਹੁਨਰ ਨੂੰ ਨਿਖਾਰਨ ਦੀ ਲੋੜ ਹੈ। ਪਹਿਲੇ ਪੜਾਅ ਵਿੱਚ 117 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।