Connect with us

Punjab

ਸਕੂਲ ਵੈਨ ਦਰੱਖਤ ਨਾਲ ਟਕਰਾਈ, 1 ਬੱਚੇ ਦੋ ਮੌਤ ,3 ਜਖ਼ਮੀ

Published

on

LUDHIANA : ਲੁਧਿਆਣਾ ਦੇ ਜਗਰਾਉਂ ‘ਚ 6 ਅਗਸਤ ਨੂੰ ਸਕੂਲ ਬੱਸ ਨਾਲ ਹਾਦਸਾ ਵਾਪਰ ਗਿਆ ਹੈ | ਸਵੇਰੇ ਸਵੇਰੇ ਸਕੂਲ ਬੱਸ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ ਜਿਸ ਦੌਰਾਨ ਬੱਸ ਦਰੱਖਤ ‘ਚ ਜਾ ਵੱਜੀ ਜਿਸ ਕਾਰਨ 1 ਬੱਚੇ ਦੀ ਮੌਕੇ ‘ਤੇ ਮੌਤ ਹੋ ਗਈ ਅਤੇ 3 ਬੱਚੇ ਗੰਭੀਰ ਰੂਪ ‘ਚ ਜ਼ਖ਼ਮੀ ਹਨ |

ਲੁਧਿਆਣਾ ਜ਼ਿਲੇ ਦੇ ਜਗਰਾਓਂ ‘ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ| ਦਰੱਖਤ ਨਾਲ ਟਕਰਾ ਗਈ ਜਿਸ ਕਾਰਨ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚ ਗਏ ਅਤੇ ਬੱਚਿਆਂ ਨੂੰ ਚੁੱਕ ਕੇ ਲੈ ਗਏ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ ਕਾਫੀ ਦੂਰੀ ਤੋਂ ਤੇਜ਼ ਰਫਤਾਰ ਨਾਲ ਜਾ ਰਿਹਾ ਸੀ।