Connect with us

Punjab

4 ਮਾਰਚ ਨੂੰ ਸਕੂਲ ਤੇ ਕਾਲਜ ਰਹਿਣਗੇ ਬੰਦ

Published

on

1 ਮਾਰਚ 2024: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਦੇਖਣ ਲਈ ਦੂਰੋਂ-ਦੂਰੋਂ ਲੋਕ ਆਉਂਦੇ ਹਨ, ਜਿਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਕੀਤੀ ਗਈ ਰਿਪੋਰਟ ‘ਚ ਸ੍ਰੀ ਚੋਲਾ ਸਾਹਿਬ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਨੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਅਧੀਨ ਸਥਾਨਕ ਛੁੱਟੀ 4 ਮਾਰਚ, 2024 ਨੂੰ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਐਲਾਨ ਕੀਤਾ ਗਿਆ ਹੈ।