Punjab
ਪੰਜਾਬ ‘ਚ 3 ਦਿਨਾਂ ਲਈ ਸਕੂਲ,ਕਾਲਜ ਅਤੇ ਦਫ਼ਤਰ ਰਹਿਣਗੇ ਬੰਦ, ਜਾਣੋ ਕਿਉਂ?
ਇਸ ਮਹੀਨੇ ਯਾਨੀ ਕਿ ਅਗਸਤ ਮਹੀਨੇ ਵੀ ਕਾਫੀਆਂ ਛੁੱਟੀਆਂ ਆ ਰਹੀਆਂ ਹਨ। ਇਸ ਮਹੀਨੇ ਲੰਬੇ ਵੀਕਐਂਡ (weekend) ਵੀ ਆ ਰਹੇ ਹਨ। ਪੰਜਾਬ ਵਿਚ ਵੀ ਇਸ ਮਹੀਨੇ ਬੱਚਿਆਂ ਦੀਆਂ ਮੌਜਾਂ ਲੱਗਣਗੀਆਂ। ਦੱਸ ਦੇਈਏ ਕਿ ਇਸ ਮਹੀਨੇ ਇਕੱਠੇ ਤਿੰਨ ਦਿਨ ਛੁੱਟੀਆਂ ਆ ਰਹੀਆਂ ਹਨ। ਅਜਿਹੀ ਸਥਿਤੀ ਵਿੱਚ, ਜੋ ਲੋਕ ਕਿਤੇ ਜਾਣ ਬਾਰੇ ਸੋਚ ਰਹੇ ਹਨ, ਉਹ ਆਸਾਨੀ ਨਾਲ ਪਲਾਨਿੰਗ ਕਰ ਸਕਦੇ ਹਨ। ਪੰਜਾਬ ਸਰਕਾਰ ਦੇ ਕਲੰਡਰ ਮੁਤਾਬਕ 15, 16 ਅਤੇ 17 ਅਗਸਤ ਨੂੰ ਸਰਕਾਰੀ ਛੁੱਟੀ ਰਹੇਗੀ। ਸ਼ੁੱਕਰਵਾਰ, ਸ਼ਨੀਵਾਰ ਅਤੇ ਫਿਰ ਐਤਵਾਰ ਹੋਣ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਇਸ ਵਾਰ 15 ਅਗਸਤ (ਸ਼ੁੱਕਰਵਾਰ) ਨੂੰ ਆਜ਼ਾਦੀ ਦਿਵਸ ਦੀ ਰਾਸ਼ਟਰੀ ਛੁੱਟੀ ਹੈ। ਅਗਲੇ ਦਿਨ 16 ਅਗਸਤ (ਸ਼ਨੀਵਾਰ) ਨੂੰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਵੇਗਾ, ਜੋ ਕਿ ਕਈ ਥਾਵਾਂ ‘ਤੇ ਜਨਤਕ ਛੁੱਟੀ ਹੈ। ਇਸ ਤੋਂ ਬਾਅਦ 17 ਅਗਸਤ ਨੂੰ ਐਤਵਾਰ ਹੋਣ ਕਰਕੇ ਹਫਤਾਵਾਰੀ ਛੁੱਟੀ ਰਹੇਗੀ। ਇਸ ਤਰ੍ਹਾਂ, ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਤਿੰਨ ਦਿਨ ਬੰਦ ਰਹਿਣਗੇ।
