Punjab
ਸਿੱਧੂ ਮੂਸੇਵਾਲੇ ਦੀ ਹਵੇਲੀ ‘ਚ ਗੂੰਜੀਆਂ ਕਿਲਕਾਰੀਆਂ, ਸਿੱਧੂ ਦੀ ਮਾਤਾ ਚਰਨ ਕੌਰ ਨੇ ਪੁੱਤ ਨੂੰ ਦਿੱਤਾ ਜਨਮ

ਇੱਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਦੀ ਹਵੇਲੀ ,ਚ ਖੁਸ਼ੀਆਂ ਆ ਗਈਆਂ ਹਨ| ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦੇ ਦਿੱਤਾ ਹੈ| ਸਿੱਧੂ ਮੂਸੇਵਾਲਾ ਅੱਜ ਛੋਟੇ ਪੈਰੀ ‘ਤੇ ਪਰਤ ਆਇਆ ਹੈ। ਵਾਹਿਗੁਰੂ ਜੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮੁੜ ਪੁੱਤਰ ਦੀ ਦਾਤ ਬਖਸ਼ੀ ਹੈ। ਛੋਟੇ ਵੀਰ ਦਾ ਜਨਮ ਸਿੱਧੂ ਮੂਸੇਵਾਲਾ ਦੇ ਘਰ ਹੋਇਆ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੀ ਬੱਚੇ ਦੀ ਫੋਟੋ ਸ਼ੇਅਰ ਕੀਤੀ ਹੈ।
ਜਿਸ ਦੌਰਾਨ ਉਨ੍ਹਾਂ ਨੇ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲੇ ਲੱਖਾਂ ਲੋਕ ਹਨ।ਉਨ੍ਹਾਂ ਦੇ ਆਸ਼ੀਰਵਾਦ ਅਤੇ ਦੁਆਵਾਂ ਨਾਲ ਅੱਜ ਵਾਹਿਗੁਰੂ ਜੀ ਨੇ ਸਾਨੂੰ ਸ਼ੁਭਦੀਪ ਦਾ ਛੋਟਾ ਭਰਾ ਦਿੱਤਾ ਹੈ।