Uncategorized
ਸਿੱਧੂ ਮੂਸੇਵਾਲੇ ਦੀ ਹਵੇਲੀ ਵਿੱਚ ਗੁੰਜਣਗੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਹਸਪਤਾਲ ‘ਚ ਦਾਖਲ
ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹੈ ਅਤੇ ਹਸਪਤਾਲ ਵਿੱਚ ਭਰਤੀ ਹੈ। ਜਾਣਕਾਰੀ ਮਿਲੀ ਹੈ ਕਿ ਮਾਤਾ ਚਰਨ ਕੌਰ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ ਅਤੇ ਕਿਸੇ ਵੇਲੇ ਵੀ ਖੁਸ਼ਖਬਰੀ ਆ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਚਰਨ ਕੌਰ ਦੇ ਪ੍ਰੈਗਨੈਂਸੀ ਦੀ ਖਬਰ ਫਰਵਰੀ ਮਹੀਨੇ ਵਿੱਚ ਸਾਹਮਣੇ ਆਈ ਸੀ। ਉਨ੍ਹਾਂ ਨੇ 58 ਸਾਲ ਦੀ ਉਮਰ ਵਿੱਚ IVF ਕਰਵਾਇਆ ਸੀ।ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਉਸ ਦੀ ਉਮਰ ਹੁਣ ਲਗਭਗ 58 ਸਾਲ ਅਤੇ ਪਿਤਾ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ। 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀ ਮਾਰ ਦਿੱਤੀ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ।