Connect with us

Punjab

ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ ਨੇ ਜਾਗਰੂਕਤਾ ਕੈਂਪ ‘ਚ ਸ਼ਮੂਲੀਅਤ ਕਰਕੇ ਕਿਸਾਨਾਂ ਨੂੰ ਕੀਤਾ ਜਾਗਰੂਕ

Published

on

ਪਾਤੜਾਂ (ਪਟਿਆਲਾ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਪਿੰਡ ਹਮਝੜੀ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕ ਕਰਨ ਲਈ ਪਾਤੜਾਂ ਬਲਾਕ ਵਿਖੇ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਹੇਠ ਡਾ. ਕੁਲਦੀਪ ਇੰਦਰ ਸਿੰਘ ਢਿੱਲੋਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਐਸ.ਡੀ.ਐਮ ਪਾਤੜਾਂ ਨਵਦੀਪ ਕੁਮਾਰ ਨੇ ਜਾਗਰੂਕਤਾ ਕੈਂਪ ‘ਚ ਸ਼ਮੂਲੀਅਤ ਕਰਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਸਬੰਧੀ ਜਾਗਰੂਕ ਕੀਤਾ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਸਹਾਇਤਾ ਸਬੰਧੀ ਬਣਾਏ ਗਏ ਪੋਰਟਲ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਪੰਚਾਇਤ ਜ਼ਮੀਨ ਦੀ ਬੋਲੀ ਕਰਵਾਈ ਅਤੇ ਬੋਲੀਕਾਰਾਂ ਨੂੰ ਪੰਚਾਇਤੀ ਜ਼ਮੀਨਾਂ ਸਬੰਧੀ ਡੀ.ਸੀ. ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ ਬਾਰੇ ਜਾਣੂ ਕਰਾਇਆ ਗਿਆ ਕਿ ਪੰਚਾਇਤੀ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡੀਡੀਪੀਓ ਸੁਖਚੈਨ ਸਿੰਘ ਵੀ ਮੌਜੂਦ ਸਨ।

ਕੈਂਪ ਦੌਰਾਨ ਡਾ. ਕੁਲਦੀਪ ਇੰਦਰ ਸਿੰਘ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਜ਼ਮੀਨ ਅਤੇ ਬਾਅਦ ਵਿੱਚ 1 ਲੀਟਰ ਪੈਡੀਮੈਥਲੀਨ ਪ੍ਰਤੀ ਏਕੜ ਦੀ ਸਪਰੇਅ ਕੀਤੀ ਜਾਵੇ। ਬੂਟਿਆਂ ਦੀ ਜੜ ਨੂੰ ਮਜ਼ਬੂਤ ਰੱਖਣ ਲਈ ਖੇਤ ਨੂੰ ਪਹਿਲਾ ਪਾਣੀ 25 ਦਿਨਾਂ ਬਾਅਦ ਲਾਇਆ ਜਾਵੇ। ਪੰਜਾਬ ਸਰਕਾਰ ਵੱਲੋਂ ਇਸ ਢੰਗ ਨੂੰ ਅਪਣਾਉਣ ਵਾਲਿਆਂ ਕਿਸਾਨਾਂ ਨੂੰ ਪ੍ਰੋਤਸਾਹਨ ਕਰਨ ਲਈ 1500 ਰੁਪਏ ਪ੍ਰਤੀ ਏਕੜ ਸਹਾਇਤਾ ਦਿੱਤੀ ਜਾਵੇਗੀ।

ਇਸ ਮੌਕੇ ਉਪਰ ਡਾ.ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸਮਾਣਾ ਵੱਲੋਂ ਆਪਣੇ ਭਾਸ਼ਣ ਦੌਰਾਨ ਕਿਹਾ ਗਿਆ ਕਿ ਇਸ ਵਿਧੀ ਨੂੰ ਭਾਰੀਆਂ ਅਤੇ ਦਰਮਿਆਨੀਆਂ ਜ਼ਮੀਨਾਂ ਵਿੱਚ ਹੀ ਅਪਣਾਉਣਾ ਚਾਹੀਦਾ ਹੈ। ਡਾ. ਵਿਵੇਕ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਹਾ ਕਿ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ ਉੱਥੇ ਸਮਾ ਅਤੇ ਖਰਚ ਵੀ ਘੱਟ ਹੁੰਦਾ ਹੈ।