Punjab
ਮੌਸਮ ਦਾ ਬਦਲਿਆ ਮਿਜਾਜ਼, ਕਿਸਾਨਾਂ ਦੇ ਮੁਰਝਾਏ ਚਿਹਰੇ

ਪੰਜਾਬ ‘ਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਇਸ ਮੌਸਮ ਦੇ ਬਦਲਣ ਨਾਲ ਕੁੱਝ ਲੋਕਾਂ ਨੂੰ ਖੁਸ਼ੀ ਹੋਈ ਪਰ ਕਿਸਾਨਾਂ ਦੇ ਚਿਹਰੇ ਮੁਰਝਾ ਗਏ। ਅੱਜ ਤੜਕਸਾਰ ਤੋਂ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਪੈ ਰਹੀ ਹੈ। ਪੰਜਾਬ ਦੇ ਅੰਮ੍ਰਿਤਸਰ, ਜਗਰਾਓਂ, ਮੋਹਾਲੀ, ਮਲੇਰਕੋਟਲਾ, ਪਟਿਆਲਾ ਸਮੇਤ ਕਈ ਇਲਾਕਿਆਂ ‘ਚ ਮੀਂਹ ਪੈ ਰਿਹਾ ਹੈ।ਇਸ ਬਾਰਿਸ਼ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇੱਕ ਪਾਸੇ ਜਿਥੇ ਲੋਕ ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਲੜ੍ਹ ਰਹੇ ਹਨ, ਉਥੇ ਹੀ ਇਹ ਬਾਰਿਸ਼ ਲੋਕਾਂ ਲਈ ਮੁਸ਼ਕਿਲਾਂ ਖੜੀਆਂ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਲੋਕਾਂ ਨੂੰ ਰਾਸ਼ਨ ਤੇ ਹੋਰ ਜ਼ਰੂਰੀ ਸੇਵਾਵਾਂ ਦੀ ਕਿੱਲਤ ਆ ਰਹੀ ਹੈ।
ਫਸਲਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਬਾਰਿਸ਼ ਕਾਰਨ ਕਣਕ ਦੀ ਫਸਲ ਜ਼ਿਆਦਾ ਪ੍ਰਭਾਵਿਤ ਹੋਵੇਗੀ, ਕਿਉਂਕਿ ਫ਼ਸਲ ਪੱਕ ਰਹੀ ਹੈ, ਜੇਕਰ ਤੇਜ਼ ਬਾਰਿਸ਼ ਹੁੰਦੀ ਹੈ ਤਾਂ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀਆਂ ਇਹ ਫਸਲਾਂ ਬਰਬਾਦ ਹੋ ਜਾਣਗੀਆਂ।