Connect with us

Ludhiana

ਲੁਧਿਆਣਾ ਵਿੱਚ ਕੋਰੋਨਾ ਕਾਰਨ ਹੋਈ ਦੂਜੀ ਮੌਤ

Published

on

ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਇੱਕ ਮਹਿਲਾ ਜੋ 69 ਸਾਲਾਂ ਦੀ ਸੀ ਲੁਧਿਆਣਾ ਦੇ ਸ਼ਿਮਲਪੁਰੀ ਦੀ ਰਹਿਣ ਵਾਲੀ ਸੀ ਕੁੱਝ ਕੁ ਦਿਨ ਪਹਿਲਾਂ ਬੱਸ ਰਾਹੀਂ ਮੋਹਾਲੀ ਗਈ ਸੀ ਤੇ 31 ਮਾਰਚ ਤੋਂ ਬਿਮਾਰ ਹੋ ਗਈ। ਬਿਮਾਰ ਹੋਣ ਮਗਰੋਂ ਇਸਨੂੰ ਲੁਧਿਆਣਾ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਸੀ ਅਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਕੋਰੋਨਾ ਦੀ ਪੁਸ਼ਟੀ ਕੀਤੀ ਗਈ ਅਤੇ ਅੱਜ ਐਤਵਾਰ ਦੁਪਹਿਰ ਢਾਈ ਵਜੇ ਦਿਲ ਦੀ ਧੜਕਣ ਰੁਕਣ ਕਾਰਨ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਕੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਇਸ ਔਰਤ ਪਹਿਲਾਂ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਸ਼ੂਗਰ, ਬਲੱਡ ਪ੍ਰੈਸ਼ਰ ਤੇ ਦਿਲ ਦੀ ਬਿਮਾਰੀ ਆਦਿ ਤੋਂ ਪੀੜਤ ਸੀ।
ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤਕ 329 ਸ਼ੱਕੀ ਮਰੀਜ਼ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਅੱਜ 51 ਮਰੀਜ਼ਾਂ ਦੇ ਸੈਂਪਲ ਭੇਜੇ ਗਏ ਹਨ। ਅੱਜ ਤਕ 270 ਮਰੀਜ਼ਾਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ।

Continue Reading
Click to comment

Leave a Reply

Your email address will not be published. Required fields are marked *