Punjab
ਜਲ੍ਹਿਆਂਵਾਲਾ ਬਾਗ ਦੇ ਆਲੇ ਦੁਆਲੇ ਧਾਰਾ 144 ਲਾਗੂ, ਪ੍ਰਦਰਸ਼ਨਾਂ ‘ਤੇ ਪੂਰਨ ਤੌਰ ‘ਤੇ ਰਹੇਗੀ ਪਾਬੰਦੀ

ਅੰਮ੍ਰਿਤਸਰ : ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਲੋਕਾਂ ਵਿਚ ਗੁੱਸਾ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਦੇ ਖਦਸ਼ੇ ਕਾਰਨ ਪੁਲਿਸ ਨੇ ਇਥੇ ਧਾਰਾ -144 ਲਾਗੂ ਕਰ ਦਿੱਤੀ ਹੈ। ਜਲ੍ਹਿਆਂਵਾਲਾ ਅਤੇ ਇਸ ਦੇ ਆਸ ਪਾਸ ਧਰਨੇ-ਮੁਜ਼ਾਹਰਿਆਂ ‘ਤੇ ਪਾਬੰਦੀ ਰਹੇਗੀ।
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 20 ਕਰੋੜ ਰੁਪਏ ਦੀ ਲਾਗਤ ਨਾਲ ਇਸ ਬਾਗ ਦਾ ਨਵੀਨੀਕਰਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਅਗਸਤ ਨੂੰ ਬਾਗ ਦਾ ਆਭਾਸੀ ਉਦਘਾਟਨ ਵੀ ਕੀਤਾ। ਜਿੱਥੇ ਕੁਝ ਲੋਕ ਇਸ ਕਾਰਜ ਦੀ ਸ਼ਲਾਘਾ ਕਰ ਰਹੇ ਹਨ, ਉੱਥੇ ਕੁਝ ਇਸ ਨੂੰ ਸ਼ਹੀਦਾਂ ਦਾ ਅਪਮਾਨ ਕਰ ਰਹੇ ਹਨ।
ਨਵੀਨੀਕਰਨ ਨੂੰ ਲੈ ਕੇ ਜ਼ਿਆਦਾਤਰ ਲੋਕਾਂ ਵਿੱਚ ਗੁੱਸਾ ਹੈ ਅਤੇ ਉਹ ਜਨਤਕ ਰੈਲੀਆਂ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਕਾਰਨ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ।