Connect with us

Punjab

ਕਿਸਾਨਾਂ ਨੂੰ ਰੋਕਣ ਦੇ ਲਈ ਅੰਬਾਲਾ ‘ਚ ਲੱਗੀ 144 ਧਾਰਾ

Published

on

ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਹੈ। ਸਰਕਾਰ ਨੇ ਸਰਹੱਦ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਹਰਿਆਣਾ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਇਹ ਸੇਵਾਵਾਂ 11 ਫਰਵਰੀ ਸਵੇਰ 6 ਵਜੇ ਤੋਂ 13 ਫਰਵਰੀ ਰਾਤ 11.59 ਵਜੇ ਤੱਕ ਮੁਅੱਤਲ ਰਹਿਣਗੀਆਂ।

ਅੰਬਾਲਾ ‘ਚ  144 ਲਾਗੂ

ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀ ਟੁਕੜੀ ਵੀ ਸ਼ੰਭੂ ਸਰਹੱਦ ’ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਅੰਬਾਲਾ ਤੇ ਪਟਿਆਲਾ ਪੁਲਿਸ ਨੇ ਸ਼ੰਭੂ ਬੈਰੀਅਰ ’ਤੇ ਵੱਡੀਆਂ ਰੋਕਾਂ ਲਾ ਕੇ ਕੌਮੀ ਮਾਰਗ ਬੰਦ ਕਰ ਦਿੱਤਾ ਹੈ।ਅੱਜ ਰਾਤ ਨੂੰ ਚੰਡੀਗੜ੍ਹ ਅੰਬਾਲਾ ਰੋਡ ਵੀ ਬੰਦ ਕੀਤਾ ਜਾ ਸਕਦਾ ਹੈ।

ਪੁਲਿਸ ਪ੍ਰਸ਼ਾਸ਼ਨ ਦੇ ਵੱਲੋਂ ਇਹ ਸਾਰੀਆਂ ਤਿਆਰੀਆਂ ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ਨੂੰ ਦੇਖਦਿਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਹਰਿਆਣਾ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

200 ਕਿਸਾਨ ਯੂਨੀਅਨਾਂ ਨੇ ਲਿਆ ਹਿੱਸਾ

ਇਸ ਮਾਰਚ ਵਿੱਚ 200 ਕਿਸਾਨ ਯੂਨੀਅਨਾਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ । ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਹਨ। ਕਿਸਾਨ ਜਥੇਬੰਦੀਆਂ ਦੀ ਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਲਾਜ਼ਮੀ ਬਣਾਉਣ ਲਈ ਕਾਨੂੰਨ ਬਣਾਉਣਾ ਅਤੇ ਲਾਗੂ ਕਰਨਾ ਹੈ। ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਦਿੱਲੀ ਮਾਰਚ ਦਾ ਸੱਦਾ ਦਿੱਤਾ ਹੈ।

ਘੱਗਰ ਦਰਿਆ ’ਤੇ ਬਣੇ ਪੁਲ ਬੰਦ

ਅੰਬਾਲਾ ਪ੍ਰਸ਼ਾਸਨ ਦੇ ਵੱਲੋਂ ਘੱਗਰ ਦਰਿਆ ’ਤੇ ਬਣੇ ਪੁਲ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਦਰਿਆ ਦੇ ਅੰਦਰ ਖ਼ੁਦਾਈ ਕੀਤੀ ਜਾ ਰਹੀ ਹੈ ਤਾਂ ਕਿ ਕਿਸਾਨ ਇਸ ਵਿਚੋਂ ਟਰੈਕਟਰ ਲੈ ਕੇ ਨਾ ਲੰਘ ਸਕਣ। ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀ ਟੁਕੜੀ ਵੀ ਸ਼ੰਭੂ ਸਰਹੱਦ ’ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਅੰਬਾਲਾ ਤੇ ਪਟਿਆਲਾ ਪੁਲਿਸ ਨੇ ਸ਼ੰਭੂ ਬੈਰੀਅਰ ’ਤੇ ਵੱਡੀਆਂ ਰੋਕਾਂ ਲਾ ਕੇ ਕੌਮੀ ਮਾਰਗ ਬੰਦ ਕਰ ਦਿੱਤਾ ਹੈ।