Punjab
ਮੋਗਾ ਪੁਲਿਸ ਵੱਲੋਂ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਪ੍ਰਬੰਧ
24 ਜਨਵਰੀ 2024: ਮੋਗਾ ਪੁਲਿਸ ਵੱਲੋਂ 75ਵੇਂ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਡੀਆਈਜੀ ਮਨਦੀਪ ਸਿੱਧੂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ। ਡੀਈਜੀ ਮਨਦੀਪ ਸਿੱਧੂ ਨੇ ਮੋਗਾ ਦੇ ਐਸਐਸਪੀ ਸਮੇਤ ਪੁਲਿਸ ਅਧਿਕਾਰੀਆਂ ਦੇ ਸਮੂਹ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਗਣਤੰਤਰ ਦਿਵਸ ਮੌਕੇ ਮੋਗਾ ਦੇ ਸਮੂਹ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਮੋਗਾ ਦੀ ਮੰਡੀ ਦੀ ਗੱਲ ਕਰੀਏ ਤਾਂ ਜਿੱਥੇ ਗਣਤੰਤਰ ਦਿਵਸ ਮੌਕੇ ਪ੍ਰੋਗਰਾਮ ਹੋਣਾ ਹੈ, ਉਥੇ ਹਰ ਆਉਣ-ਜਾਣ ਵਾਲੇ ਰਸਤੇ ‘ਤੇ ਨਾਕੇ ਲਗਾ ਦਿੱਤੇ ਗਏ ਹਨ। ਇਸ ਮੌਕੇ ਡੀਆਈਜੀ ਮਨਦੀਪ ਸਿੱਧੂ ਦਾ ਕਹਿਣਾ ਹੈ ਕਿ ਇਹ ਗਣਤੰਤਰ ਦਿਵਸ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪੁਲਿਸ ਅਧਿਕਾਰੀ ਡਿਊਟੀ ‘ਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਿਨ ਦੀ ਬਹੁਤ ਮਹੱਤਤਾ ਹੈ ਅਤੇ ਅਜਿਹੇ ਮੌਕੇ ‘ਤੇ ਕੋਈ ਵੀ ਸ਼ਰਾਰਤੀ ਅਨਸਰ ਕੋਈ ਸ਼ਰਾਰਤੀ ਅਨਸਰ ਕੋਈ ਸ਼ਰਾਰਤ ਨਾ ਕਰਨ ਅਤੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਨਾਲ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ।