National
ਜੰਮੂ ‘ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀ ਨੂੰ ਮਾਰਿਆ
ਜੰਮੂ-ਕਸ਼ਮੀਰ ਦੇ ਸਿੱਧਰਾ ਇਲਾਕੇ ‘ਚ ਬੁੱਧਵਾਰ ਤੜਕੇ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਬਲਾਂ ਨੇ ਤਿੰਨੋਂ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫਿਲਹਾਲ ਇਲਾਕੇ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲਾ ਸਵੇਰੇ 7.30 ਵਜੇ ਸ਼ੁਰੂ ਹੋਇਆ ਅਤੇ ਅਤਿਵਾਦੀਆਂ ਨੂੰ ਬੇਅਸਰ ਕਰਨ ਲਈ ਵਾਧੂ ਬਲਾਂ ਨੂੰ ਇਲਾਕੇ ਵਿੱਚ ਭੇਜਿਆ ਗਿਆ। ਜੰਮੂ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਮੁਕੇਸ਼ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਦੋ ਤੋਂ ਤਿੰਨ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਸੀ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਟਰੱਕ ‘ਚ ਸਵਾਰ ਹੋ ਕੇ ਆਏ ਸਨ, ਉਨ੍ਹਾਂ ਦੀ ਯੋਜਨਾ ਸੂਬੇ ‘ਚ ਨਵੇਂ ਸਾਲ ‘ਤੇ ਕੋਈ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਸੀ।