punjab
ਸੇਖੜੀ ਵਲੋਂ ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਸਫਾਈ ਦਾ ਮਿਆਰ ਉੱਚਾ ਚੁੱਕਣ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਨਾਉਣ ਦੇ ਹੁਕਮ

ਚੰਡੀਗੜ੍ਹ, ਨਵੰਬਰ: ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਅੱਜ ਰਾਜ ਦੇ ਸਮੂਹ ਸਿਵਲ ਸਰਜਨਾਂ , ਮੈਡੀਕਲ ਸੁਪਰਡੰਟ ਐਮ.ਕੇ.ਐਚ. ਤੇ ਸਿਵਲ ਹਸਪਤਾਲ ਜਲੰਧਰ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਹਸਪਤਾਲਾਂ ਵਿੱਚ ਸਫਾਈ ਦਾ ਮਿਆਰ ਉੱਚਾ ਚੁੱਕਣ ਲਈ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਨਾਉਣ।
ਅੱਜ ਇਥੇ ਚੇਅਰਮੈਨ ਸ਼੍ਰੀ ਅਸ਼ਵਨੀ ਸੇਖੜੀ ਅਤੇ ਪ੍ਰਬੰਧਕੀ ਨਿਰਦੇਸ਼ਕ ਸੁਰਭੀ ਮਲਿਕ , ਆਈ.ਏ.ਐਸ. ਵੱਲੋਂ
ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੈਂਸਿੰਗ ਰਾਹੀਂ ਮੀਟਿੰਗ ਕੀਤੀ ਗਈ , ਜਿਸ ਵਿੱਚ ਸ਼੍ਰੀ ਸੇਖੜੀ ਨੇ ਹਸਪਤਾਲਾਂ ਵਿੱਚ ” ਸਫਾਈ ਅਤੇ ਦਵਾਈ ” ਦਾ ਨਾਰਾ ਦਿੰਦੇ ਹੋਏ , ਇਸਨੂੰ ਯਕੀਨੀ ਬਣਾਉਣ ਦੇ ਸਖਤ ਨਿਰਦੇਸ਼ ਦਿੱਤੇ ।
ਸ਼੍ਰੀ ਸੇਖੜੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਪੰਜਾਬ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਤਪਰ ਹੈ।
ਸ੍ਰੀਮਤੀ ਸੁਰਭੀ ਮਲਿਕ , ਆਈ.ਏ.ਐਸ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਇਸ ਮੌਕੇ ਬੋਲਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਆਉਣ ਵਾਲੇ ਬਜੁਰਗਾ ਅਤੇ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦੇ ਆਧਾਰ ਤੇ ਇਲਾਜ ਮੁਹੱਈਆ ਕਰਵਾਇਆ ਜਾਵੇ ।
ਇਥੇ ਵਰਣਯੋਗ ਹੈ ਕਿ ਪੀ.ਐਚ.ਐਸ.ਸੀ. ਵੱਲੋਂ ਕਾਯਾਕੱਲਪ ਪ੍ਰੋਗਰਾਮ ਅਧੀਨ ਬਹੁਤ ਹੀ ਸਾਫ – ਸੁਥਰੇ ਹਸਪਤਾਲਾਂ ਨੂੰ ਪਹਿਲਾਂ ਹੀ ਸਰਵੇਖਣ ਕਰਕੇ ਇਨਾਮ ਦਿੱਤੇ ਜਾਂਦੇ ਹਨ ਤਾਂ ਕਿ ਸਾਰੇ ਹਸਪਤਾਲਾਂ ਵਿੱਚ ਸਫਾਈ ਦਾ ਪੱਧਰ ਉੱਚਾ ਚੁੱਕਣ ਦਾ ਜਜ਼ਬਾ ਬਣਿਆ ਰਹੇ। ਮੀਟਿੰਗ ਦੇ ਅਖੀਰ ਵਿਚ ਡਾਕਟਰ ਰਮਨ ਸ਼ਰਮਾ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿੱਤੇ ਗਏ ਨਿਰਦੇਸ਼ਾਂ ਨੂੰ ਇਨ੍ਹ ਬਿੰਨ ਲਾਗੂ ਕੀਤਾ ਜਾਵੇ।