Connect with us

Punjab

ਮੁਫ਼ਤ ਡੇਅਰੀ ਸਿਖਲਾਈ ਕੋਰਸ ਲਈ ਅਨੁਸੂਚਿਤ ਜਾਤੀ ਨਾਲ ਸਬੰਧਤ ਬਿਨੈਕਾਰਾਂ ਦੀ ਚੋਣ 19 ਨੂੰ : ਡਿਪਟੀ ਡਾਇਰੈਕਟਰ

Published

on

ਪਟਿਆਲਾ:

ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੋ ਹਫ਼ਤੇ ਦਾ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ ਮਿਤੀ 27 ਸਤੰਬਰ ਨੂੰ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾਂ (ਲੁਧਿਆਣਾ), ਚਤਾਮਲੀ (ਰੋਪੜ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 19 ਸਤੰਬਰ ਨੂੰ ਸਵੇਰੇ 10:30 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਵਿਖੇ ਕੀਤੀ ਜਾਣੀ ਹੈ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5 , ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ,  ਪਟਿਆਲਾ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਆਧਾਰ ਕਾਰਡ, ਫ਼ੋਟੋ, ਜਾਤੀ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਮਿਤੀ 19 ਸਤੰਬਰ ਨੂੰ ਕਾਊਂਸਲਿੰਗ ਵਿੱਚ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਦੀ ਉਮਰ 18 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲਈ ਚੁਣੇ ਗਏ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ।

ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਜਸਵਿੰਦਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਉਮੀਦਵਾਰ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਕਿਹਾ ਕਿ ਇਸ ਸਕੀਮ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਚਾਹਵਾਨ ਉਮੀਦਵਾਰ  ਫੋਨ 9463510250 ਉਤੇ ਸੰਪਰਕ ਕਰ ਸਕਦੇ ਹਨ।