Connect with us

Punjab

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਤੋਂ ਅਸਤੀਫਾ ਦਿੱਤਾ

Published

on

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅਟਵਾਲ 2 ਵਾਰ ਐਮਪੀ ਅਤੇ 3 ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਦੋ ਵਾਰ ਸਪੀਕਰ ਅਤੇ ਇੱਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਖੜ੍ਹੇ ਹਨ। ਉਹ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਇਹ ਵੀ ਚਰਚਾ ਚੱਲ ਰਹੀ ਸੀ ਕਿ ਕੀ ਅਟਵਾਲ ਆਪਣੇ ਬੇਟੇ ਲਈ ਚੋਣ ਪ੍ਰਚਾਰ ਕਰਨ ਜਲੰਧਰ ਪਹੁੰਚਣਗੇ ਕਿਉਂਕਿ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫਾ ਨਹੀਂ ਦਿੱਤਾ ਸੀ।