Connect with us

Corona Virus

ਦਿੱਲੀ ਦੇ ਸਾਬਕਾ ਸਿਹਤ ਮੰਤਰੀ ਏ ਕੇ ਵਾਲੀਆ ਦੀ ਕੋਰੋਨਾ ਕਾਰਨ ਹੋਈ ਮੌਤ

Published

on

A k Walia

ਕੋਰੋਨਾ ਦੀ ਦੂਜੀ ਲਹਿਰ ਇੰਨੀ ਤੇਜ਼ੀ ਨਾਲ ਫੈਲ ਰਹੀ ਹੈ ਕਿ ਇਹ ਦਿੱਲੀ ਤੇ ਮੁੰਬਈ ਵਰਗੇ ਸ਼ਹਿਰਾਂ ਤੇ ਆਪਣਾ ਅਸਰ ਤੇਜ਼ੀ ਨਾਲ ਦਿਖਾ ਰਿਹਾ ਹੈ। ਕੋਰੋਨਾ ਵਾਇਰਸ ਦਾ ਸੰਕ੍ਰਮਣ ਸਾਰੇ ਦੇਸ਼ ‘ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਰਾਜਧਾਨੀ ਦਿੱਲੀ ਤੇ ਗੁਰੂਗ੍ਰਾਮ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਡਾ. ਅਸ਼ੋਕ ਕੁਮਾਰ ਵਾਲੀਆ ਜੋ ਕਿ ਸ਼ੀਲਾ ਦੀਕਸ਼ਤ ਸਰਕਾਰ ਸਮੇਂ ਊਰਜਾ ਤੇ ਸਿਹਤ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦਾ ਵੀਰਵਾਰ ਸਵੇਰੇ ਇੰਦਰਪ੍ਰਸਥ ਅਪੋਲੋ ਹਸਪਤਾਲ ਕੋਰੋਨਾ ਤੋਂ ਪੀੜਤ ਹੋਣ ਕਾਰਨ ਭਰਤੀ ਸੀ। ਉਹ ਕੋਰੋਨਾ ਮਹਾਂਮਾਰੀ ਨਾਲ ਕੁਝ ਦਿਨਾਂ ਤੋਂ ਪੀੜਤ ਸੀ ਜਿਸ ਕਾਰਨ ਉਹ ਕਈ ਦਿਨਾਂ ਤੋਂ ਹਸਪਤਾਲ ‘ਚ ਭਰਤੀ ਸੀ। ਪਰ ਕੋਰੋਨਾ ਮਹਾਂਮਾਰੀ ਇਕ ਅਜਿਹੀ ਬਿਮਾਰੀ ਹੈ ਕਿ ਇਸ ਨੂੰ ਕੋਈ ਕੋਈ ਹੀ ਮਾਤ ਦੇ ਸਕਦਾ ਹੈ। ਇਸ ਦੌਰਾਨ ਉਨ੍ਹਾਂ ਦੇ ਮੌਤ ਦੀ ਖਬਰ ਜਦ ਵੀਰਵਾਰ ਨੂੰ ਸਵੇਰੇ ਆਈ ਤਾਂ ਕਾਂਗਰਸ ਨੇਤਾਵਾਂ ‘ਚ ਸੋਗ ਦੀ ਲਹਿਰ ਫੈਲ ਗਈ। ਉਥੇ ਗੁਰੂਗ੍ਰਾਮ ਦੇ ਇਕ ਹਸਪਤਾਲ ਵਿਚ ਮਾਰਕਸਵਾਦੀ ਕਮਿਉੂਨਿਸਟ ਪਾਰਟੀ ਦੇ ਨੇਤਾ ਸੀਤਾਰਾਮ ਯੇਚੁਰੀ ਦੇ ਬੇਟੇ ਆਸ਼ੀਸ਼ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ।