Corona Virus
ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪੁੱਤਰ ਸਣੇ ਹੋਏ ਹਸਪਤਾਲ ‘ਚ ਦਾਖਲ

ਪਟਿਆਲਾ- ਇੰਦਰ ਸੱਭਰਵਾਲ , ਸੂਬੇ ‘ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ ਵਿੱਚ ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਟਿਆਲਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਜੋਗਿੰਦਰ ਸਿੰਘ ਜੋਗੀ ਅਤੇ ਉਨ੍ਹਾਂ ਦਾ ਬੇਟਾ ਖੁਦ ਹਸਪਤਾਲ ਦੇ ਆਈਸਸੋਲੇਸ਼ਨ ਵਾਰਡ ਵਿੱਚ ਦਾਖਲ ਹੋਏ ਹਨ ਅਤੇ ਇਸ ਮੌਕੇ ‘ਤੇ ਜਾਣਕਾਰੀ ਦਿੰਦੇ ਹਸਪਤਾਲ ਨੇ ਡਾਕਟਰ ਨੇ ਦੱਸਿਆ ਕੀ ਉਨ੍ਹਾਂ ਦੇ ਸੈਂਪਲ ਲੈ ਗਏ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾਵੇਗੀ।