Connect with us

Punjab

ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਪ੍ਰਤੀਯੋਗਤਾ 20 ਤੋਂ ਸ਼ੁਰੂ

Published

on

ਚੰਡੀਗੜ੍ਹ, 19 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ।

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਚੱਲ ਰਹੇ ਇੰਨ੍ਹਾਂ ਲੜੀਵਾਰ ਮੁਕਾਬਲਿਆਂ ਦੀ ਸ਼ੁਰੂਆਤ ‘ਸ਼ਬਦ ਗਾਇਨ’ ਪ੍ਰਤੀਯੋਗਤਾ ਨਾਲ ਹੋਈ ਹੈ। ਇਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਸੀ।

ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਆਮ ਲੋਕਾਂ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ’ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ-ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ’ਤੇ ਅਧਾਰਤ ਪੇਸ਼ ਕੀਤੇ ਜਾਣਗੇ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ’ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਸੰਭਾਵਨਾ ਹੈ।
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਮਲ ਮੈਕਰੋਂ ਨੇ ਇਸ ਘਟਨਾ ਦੇ ਬਾਅਦ ਇਕ ਟਵੀਟ ਕੀਤਾ। ਜਿਸ ਵਿਚ ਉਹਨਾਂ ਨੇ ਲਿਖਿਆ,”ਨੋਟਰੇ ਡੈਮ ਦੇ ਬਾਅਦ ਨਾਂਤ ਸਥਿਤ ਸੈਂਟ ਪੀਟਰ ਸੈਂਟ ਪਾਲ ਕੈਥੇਡ੍ਰਲ ਵਿਚ ਅੱਗ ਲੱਗੀ ਹੈ। ਅਸੀਂ ਗੌਥਿਕ ਸ਼ੈਲੀ ਵਿਚ ਬਣੀ ਇਸ ਵਿਰਾਸਤ ਨੂੰ ਬਚਾਉਣ ਵਿਚ ਜੁਟੇ ਦਮਕਲਕ ਰਮੀਆਂ ਦੇ ਨਾਲ ਹਾਂ।” ਸੈਂਟ ਪੀਟਰ ਸੈਂਟ ਪਾਲ ਕੈਥੇਡ੍ਰਲ ਵਿਚ ਅੱਜ ਲੱਗੀ ਅੱਗ ਵਿਚ ਮੁੱਖ ਦਰਵਾਜੇ ‘ਤੇ ਲੱਗਾ ਸ਼ੀਸ਼ਾ ਟੁੱਟਿਆ ਹੈ।

Continue Reading
Click to comment

Leave a Reply

Your email address will not be published. Required fields are marked *