Punjab
ਗਾਇਕ ਤੇ ਅਦਾਕਾਰ ਹਰਭਜਨ ਮਾਨ ‘ਤੇ ਲੱਗੇ ਧੋਖਾਧੜੀ ਦੇ ਗੰਭੀਰ ਦੋਸ਼, ਅਦਾਲਤ ਨੇ ਜਾਰੀ ਕੀਤੇ ਹੁਕਮ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮਸ਼ਹੂਰ ਗਾਇਕ ਹਰਭਜਨ ਮਾਨ ‘ਤੇ 2।5 ਕਰੋੜ ਰੁਪਏ ਦੀ ਠੱਗੀ ਦਾ ਦੋਸ਼ ਲੱਗਿਆ ਹੈ। ਇਹ ਦੋਸ਼ ਦੋ ਐਨਆਰਆਈ ਪੰਜਾਬੀਆਂ ਨੇ ਲਗਾਇਆ ਹੈ।ਅਰਬਪਤੀ ਐਨਆਰਆਈ ਹਰਵਿੰਦਰ ਸਿੰਘ ਸਰ੍ਹਾਂ ਅਤੇ ਦਰਸ਼ਨ ਰੰਗੀ ਨੇ ਦੋਸ਼ ਲਾਇਆ ਹੈ ਕਿ ਪੰਜਾਬੀ ਗਾਇਕ ਮਾਨ ਨੇ ਹਿਸਾਬ ਕੀਤਾ ਵਿੱਚ ਇਹ ਧੋਖਾਧੜੀ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਸ਼ਿਕਾਇਤਕਰਤਾ ਹਰਵਿੰਦਰ ਸਰਾਂ ਤੇ ਦਰਸ਼ਨ ਰੰਗੀ ਨੇ ਮੁਹਾਲੀ ਦੀ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਕਰੀਬ 2.5 ਕਰੋੜ ਰੁਪਏ ਦੇ ਗਬਨ ਦਾ ਦੋਸ਼ ਲਗਾਇਆ ਹੈ। ਅਦਾਲਤ ਨੇ ਹਰਭਜਨ ਮਾਨ ਤੇ ਗੁਰਬਿੰਦਰ ਸਿੰਘ ਨੂੰ 9 ਜਨਵਰੀ ਤਕ ਪੇਸ਼ ਹੋ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।