Uncategorized
ਜ਼ਮੀਨ ਖਿਸਕਣ ਨਾਲ ਕਈ ਲੋਕਾਂ ਦੀ ਮੌਤ, PM ਮੋਦੀ ਅਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
LANDSLIDE : ਕੇਰਲ ਦੇ ਵਾਇਨਾਡ ਜ਼ਿਲੇ ‘ਚ ਮੇਪਦੀ ਦੇ ਨੇੜੇ ਕਈ ਪਹਾੜੀ ਇਲਾਕਿਆਂ ‘ਚ ਮੰਗਲਵਾਰ ਸਵੇਰੇ ਭਾਰੀ ਜ਼ਮੀਨ ਖਿਸਕ ਗਈ। ਜਿਸ ਕਾਰਨ ਕਈ ਲੋਕਾਂ ਨੂੰ ਨੁਕਸਾਨ ਹੋਇਆ ਹੈ ਅਤੇ ਕਈ ਲੋਕਾਂ ਨੇ ਪਾਣੀ ਜਾਨ ਗੁਆ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਲੋਕਾਂ ਦੇ ਘਰਾਂ ਨੂੰ ਵੀ ਕਈ ਨੁਕਸਾਨ ਪਹੁੰਚਿਆ ਹੈ ।
ਕੇਰਲ ਦੇ ਵਾਇਨਾਡ ਜ਼ਿਲੇ ‘ਚ ਪਹਾੜੀ ਇਲਾਕਿਆਂ ‘ਚ ਤੜਕੇ ਭਾਰੀ ਬਾਰਿਸ਼ ਕਾਰਨ ਪਹਾੜ ਡਿੱਗ ਗਏ ਹਨ , ਜਿਸ ਕਾਰਨ ਸੈਂਕੜੇ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਰਲਾ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਕੇਐਸਡੀਐਮਏ) ਨੇ ਵਾਇਨਾਡ ਲਈ ਇੱਕ ਵਾਧੂ ਐਨਡੀਆਰਐਫ ਟੀਮ ਦੇ ਨਾਲ, ਪ੍ਰਭਾਵਿਤ ਖੇਤਰਾਂ ਵਿੱਚ ਫਾਇਰਫੋਰਸ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ ਟੀਮਾਂ ਤਾਇਨਾਤ ਕੀਤੀਆਂ ਹਨ। ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।
ਜਾਣਕਾਰੀ ਮੁਤਾਬਕ’ ਬਹੁਤ ਸਾਰੇ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ, ਅਤੇ ਲਗਾਤਾਰ ਭਾਰੀ ਬਾਰਿਸ਼ ਬਚਾਅ ਕਾਰਜਾਂ ਨੂੰ ਮੁਸ਼ਕਲ ਬਣਾ ਰਹੀ ਹੈ। ਫਾਇਰ ਐਂਡ ਰੈਸਕਿਊ, ਸਿਵਲ ਡਿਫੈਂਸ, ਐਨਡੀਆਰਐਫ ਅਤੇ ਸਥਾਨਕ ਐਮਰਜੈਂਸੀ ਰਿਸਪਾਂਸ ਟੀਮ ਦੇ 250 ਮੈਂਬਰ ਵਾਇਨਾਡ ਚੂਰਲਮਲਾ ਵਿੱਚ ਬਚਾਅ ਕਾਰਜ ਵਿੱਚ ਸ਼ਾਮਲ ਹਨ।
PM ਨਰਿੰਦਰ ਮੋਦੀ ਨੇ ਕੀਤਾ ਟਵੀਟ
ਵਾਇਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਪ੍ਰੇਸ਼ਾਨ ਮੇਰੇ ਵਿਚਾਰ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖਮੀਆਂ ਦੇ ਨਾਲ ਪ੍ਰਾਰਥਨਾਵਾਂ। ਫਿਲਹਾਲ ਸਾਰੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬਚਾਅ ਕਾਰਜ ਚੱਲ ਰਹੇ ਹਨ। ਕੇਰਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਅਤੇ ਉਥੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।
ਰਾਹੁਲ ਗਾਂਧੀ ਨੇ ਕੀਤਾ ਟਵੀਟ
ਰਾਹੁਲ ਗਾਂਧੀ ਨੇ ਟਵੀਟ ਕਰਕੇ ਦੁੱਖ ਜਤਾਇਆ ਹੈ, ਵਾਇਨਾਡ ਵਿੱਚ ਮੇਪਦੀ ਦੇ ਨੇੜੇ ਜ਼ਮੀਨ ਖਿਸਕਣ ਕਾਰਨ ਮੈਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਨੂੰ ਉਮੀਦ ਹੈ ਕਿ ਜਿਹੜੇ ਲੋਕ ਅਜੇ ਵੀ ਫਸੇ ਹੋਏ ਹਨ ਉਨ੍ਹਾਂ ਨੂੰ ਜਲਦੀ ਹੀ ਸੁਰੱਖਿਅਤ ਲਿਆਂਦਾ ਜਾਵੇਗਾ।