Punjab
ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਚੰਡੀਗੜ੍ਹ:
ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਢ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਲੋਕਾਂ ਨੂੰ ਭਿਆਨਕ ਠੰਡ ਦਾ ਸਾਹਮਣਾ ਕਰਨਾ ਪਵੇਗਾ। 21 ਜਨਵਰੀ ਤੋਂ ਹਲਕੀ ਬਾਰਿਸ਼ ਅਤੇ 22 ਜਨਵਰੀ ਨੂੰ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 11 ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਰਹਿ ਸਕਦਾ ਹੈ। ਵੀਰਵਾਰ ਨੂੰ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 12 ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਰਹਿ ਸਕਦਾ ਹੈ।