Connect with us

Punjab

ਸੇਵਾ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ, ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

Published

on

ਪਟਿਆਲਾ, :
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ‘ਚ ਹੁਣ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ‘ਚ ਸੇਵਾਵਾਂ ਲੈਣ ਲਈ ਆਉਣ ਵਾਲੇ ਵਿਅਕਤੀ ਸਿਹਤ ਵਿਭਾਗ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਤੇ ਸੇਵਾ ਕੇਂਦਰ ‘ਚ ਆਉਣ ਸਮੇਂ ਮਾਸਕ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।