Connect with us

Amritsar

SGPC ਨੇ ਕੱਲ੍ਹ ਸੱਦੀ ਹੰਗਾਮੀ ਮੀਟਿੰਗ, ਜੱਥੇਦਾਰ ਸਬੰਧੀ ਹੋ ਸਕਦਾ ਹੈ ਵੱਡਾ ਫੈਸਲਾ…

Published

on

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ 16 ਜੂਨ ਨੂੰ ਯਾਨੀ ਕਿ ਕੱਲ੍ਹ ਨੂੰ ਹੰਗਾਮੀ ਮੀਟਿੰਗ ਸੱਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਸਵੇਰੇ 11 ਵਜੇ ਰੱਖੀ ਗਈ ਹੈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਸਨ, ਜਿਸ ਤੋਂ ਬਾਅਦ ਉਹ ਚਰਚਾ ‘ਚ ਹਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੇ ਉਥੇ ਜਾਣ ਦਾ ਵਿਰੋਧ ਕੀਤਾ ਸੀ।