Connect with us

Punjab

SGPC ਬੰਦੀ ਸਿੰਘਾਂ ਦੇ ਮਾਮਲੇ ‘ਤੇ ਕਦੇ ਵੀ ਚੁੱਪ ਨਹੀਂ ਰਹੀ, ਹੁਣ ਵੀ ਸੰਜੀਦਾ- ਹਰਜਿੰਦਰ ਸਿੰਘ ਧਾਮੀ

Published

on

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁਖਦਾਈ

ਬੰਦੀ ਛੋੜ ਦਿਵਸ ਮੌਕੇ ਦਿੱਤੇ ਸਿੰਘ ਸਾਹਿਬ ਦੇ ਸੰਦੇਸ਼ ਨੂੰ ਸਿਆਸੀ ਰੰਗਤ ਦੇਣ ਵਾਲੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਬਿਆਨਬਾਜੀ ਦੀ ਹਰਕਤ ਮੰਦਭਾਗੀ

ਦਿੱਲੀ ਗੁਰਦੁਆਰਾ ਕਮੇਟੀ ਦੱਸੇ, ਬੰਦੀ ਸਿੰਘਾਂ ਰਿਹਾਈ ਲਈ ਹੁਣ ਤੱਕ ਕੀਤੇ ਯਤਨ

15 ਨਵੰਬਰ 2023: ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ 11 ਮੈਂਬਰੀ ਨੂੰ ਵੀ ਰਾਜਸੀ ਹਿੱਤਾਂ ਲਈ ਦਿੱਲੀ ਕਮੇਟੀ ਦੇ ਆਗੂਆਂ ਨੇ ਕੀਤਾ ਸੀ | ਓਹਨਾ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜਾਵੇਗਾ ਜੇਲ੍ਹ, ,ਤੇ ਡੀਜੀਪੀ ਪੰਜਾਬ ਨੂੰ ਲਿਖਿਆ ਪੱਤਰ ਹੈ| ਓਥੇ ਹੀ ਇਹ ਵੀ ਕਿਹਾ ਗਿਆ ਕਿ ਰਾਜਪਾਲ ਪੰਜਾਬ ਨੂੰ ਭਲਕੇ 16 ਨਵੰਬਰ ਨੂੰ ਚੰਡੀਗੜ੍ਹ ਵਿਖੇ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ| ਉਠਾਏ ਜਾਣ ਵਾਲੇ ਸਿੱਖ ਮਸਲਿਆਂ ਵਿੱਚ ਬੰਦੀ ਸਿੰਘਾਂ ਦਾ ਮੁੱਦਾ ਹੋਵੇਗਾ ਅਹਿਮ| ਦੇਸ਼ ਦੇ ਰਾਸ਼ਟਰਪਤੀ ਤੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਦਾ ਵਫਦ ਖੁਦ ਜਾਵੇਗਾ| ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਸਿੱਖ ਜਥੇਬੰਦੀਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਇਕੱਤਕਤਾ ਸੱਦੀ ਜਾਵੇਗੀ| ਓਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ 103ਵੇਂ ਸਥਾਪਨਾ ਦਿਵਸ ਦੀ ਵੀ ਵਧਾਈ ਦਿੱਤੀ ਹੈ|