Connect with us

punjab

SGPC ਪ੍ਰਧਾਨ ਧਾਮੀ ਨੇ ਰਾਮ ਰਹੀਮ ‘ਤੇ ਸਾਧਿਆ ਨਿਸ਼ਾਨਾ, ਸਰਕਾਰ ਤੋਂ ਕਰਤੀ ਆਹ ਵੱਡੀ ਮੰਗ

Published

on

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨਾਲ ਕੇਕ ਕੱਟਣ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਮ ਰਹੀਮ ਜਾਣਬੁਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕਰ ਰਿਹਾ ਹੈ ਅਤੇ ਸਰਕਾਰਾਂ ਸ਼ਾਂਤ ਹਨ, ਕਿਰਪਾਨ ਸਿੱਖਾਂ ਦਾ ਅਹਿਮ ਧਾਰਮਿਕ ਚਿੰਨ੍ਹ ਹੈ, ਜਿਸ ਦੀ ਤੌਹੀਨ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਰਾਮ ਰਹੀਮ ਨੇ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕੱਕਾਰ ਦੇ ਸਤਿਕਾਰ ਨੂੰ ਸੱਟ ਮਾਰੀ ਹੈ।ਉਨਾਂ ਕਿਹਾ ਬਲਾਤਕਾਰ ਅਤੇ ਕਤਲ ਦੇ ਸੰਗੀਨ ਦੋਸ਼ਾਂ ਵਿੱਚ ਸਜ਼ਾ ਕੱਟ ਰਹੇ ਅਜਿਹੇ ਅਪਰਾਧੀ ਨੂੰ ਸਰਕਾਰਾਂ ਵੱਲੋਂ ਵਾਰ-ਵਾਰ ਪੈਰੋਲ ਦੇ ਕੇ ਛੱਡਿਆ ਜਾ ਰਿਹਾ ਹੈ ਅਤੇ ਉਹ ਬਾਹਰ ਆ ਕੇ ਜਾਣਬੁਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਿਹਾ ਹੈ।ਇਸ ਸੰਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ।