bettilt giriş
SGPC President Harjinder Singh Dhami
Connect with us

Punjab

ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ ਸਾਕਾ ਨਨਕਾਣਾ ਸਾਹਿਬ

Published

on

11 ਦਸੰਬਰ 2023: ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਸਥਾਨ ਬਟਾਲਾ ਨਜਦੀਕੀ ਪਿੰਡ ਗੋਧਰਪੁਰ ਵਿਖੇ ਪਹੁੰਚੇ ਹਨ| ਓਥੇ ਓਹਨਾ ਨੇ ਲੰਗਰ ਲਈ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਧਾਮੀ ਨੇ ਕਿਹਾ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਕਿਹਾ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਉਪਰਾਲੇ ਕੀਤੇ ਜਾ ਰਹੇ ਹਨ| ਪ੍ਰਧਾਨ ਧਾਮੀ ਨੇ ਕੌਮ ਨੂੰ ਇਕ ਝੰਡੇ ਹੇਠ ਇਕੱਠੇ ਹੋ ਕੇ ਪੰਥ ਵਿਰੋਧੀ ਤਾਕਤਾਂ ਦੇ ਖਿਲਾਫ ਖੜਨ ਦੀ ਲੋੜ ਦੱਸਦੇ ਅਪੀਲ ਕੀਤੀ, ਧਾਮੀ ਨੇ ਕਿਹਾ ਕੇਂਦਰ ਤੇ ਪੰਜਾਬ ਸਰਕਾਰ ਦੀ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿਆਂਗੇ|

2