Punjab
ਸ਼ਰਮਨਾਕ ਘਟਨਾ: ਸ਼ਰੇਆਮ ਵਿਕ ਰਿਹਾ ਹੈ ਗਊ ਮਾਸ

ਜਲੰਧਰ 13ਸਤੰਬਰ 2023 : ਅਮਦਪੁਰ ਦੇ ਪਿੰਡ ਚਾਮੋ ਤੋਂ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਿਥੇ ਮਿਲੀ ਜਾਣਕਾਰੀ ਅਨੁਸਾਰ ਇਸ ਪਿੰਡ ਵਿੱਚ ਸ਼ਰੇਆਮ ਬੀਫ ਵੇਚਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗਾਂ ਦਾ ਮਾਸ 500 ਰੁਪਏ ‘ਚ ਵਿਕ ਰਿਹਾ ਹੈ ਅਤੇ ਲੋਕ ਆਪਣੇ ਘਰਾਂ ‘ਚ ਵੀ ਇਸ ਨੂੰ ਤਿਆਰ ਕਰ ਰਹੇ ਹਨ। ਇਸ ਸਬੰਧੀ ਜਦੋਂ ਕਰਮੀ ਪਿੰਡ ਅਮਦਪੁਰ ਗਊਸ਼ਾਲਾ ਦੀ ਇਕ ਔਰਤ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਹ ਕਿੱਥੋਂ ਮਿਲਦਾ ਹੈ ਪਰ ਇਸ ਮਾਮਲੇ ਵਿਚ ਕਿਸੇ ਦਾ ਨਾਂ ਦੱਸਣ ਤੋਂ ਇਨਕਾਰ ਕਰ ਦਿੱਤਾ।
ਇਸ ਦੌਰਾਨ ਗੁੱਸੇ ਵਿੱਚ ਆਏ ਗਊਸ਼ਾਲਾ ਮੁਲਾਜ਼ਮਾਂ ਨੇ ਪੁਲੀਸ ਨੂੰ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਇਸ ਪਿੰਡ ਵਿੱਚ ਗਊ ਮਾਸ ਖੁੱਲ੍ਹੇਆਮ ਵੇਚਿਆ ਜਾ ਰਿਹਾ ਹੈ। ਇਸ ਪਿੰਡ ਦੇ ਕਈ ਲੋਕਾਂ ਨੇ ਦੱਸਿਆ ਕਿ ਉਹ ਇੱਥੇ ਕਿਰਾਏ ‘ਤੇ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਕੁਝ ਪਤਾ ਨਹੀਂ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।