National
ਮਣੀਪੁਰ ‘ਚ 2 ਔਰਤਾਂ ਨਾਲ ਵਾਪਰੀ ਸ਼ਰਮਨਾਕ ਘਟਨਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ

20 julay 2023: ਮਣੀਪੁਰ ‘ਚ ਲਗਭਗ 2 ਮਹੀਨੇ ਤੋਂ ਹਿੰਸਾ ਚੱਲ ਰਹੀ ਹੈ ,ਜਿਸ ਦੌਰਾਨ ਲੋਕ ਨੂੰ ਬਹੁਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੀ, ਓਹਨਾ ਨੂੰ ਘਰ ਤੋਂ ਬੇਹਘਰ ਵੀ ਕੀਤਾ ਜਾ ਰਿਹਾ ਹੈ, ਹੁਣ ਇਕ ਮਨੀਪੁਰ ਤੋਂ ਬਹੁਤ ਹੀ ਤੇਜੀ ਨਾਲ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਭੀੜ ਨੇ ਦੋ ਔਰਤਾਂ ਨੂੰ ਸੜਕ ‘ਤੇ ਨਗਨ ਹਾਲਾਤਾਂ ‘ਚ ਉਤਾਰਿਆ ਹੋਇਆ ਹੈ। ਓਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 4 ਮਈ ਨੂੰ ਰਾਜਧਾਨੀ ਇੰਫਾਲ ਤੋਂ ਕਰੀਬ 35 ਕਿਲੋਮੀਟਰ ਦੂਰ ਕੰਗਪੋਕਪੀ ਜ਼ਿਲ੍ਹੇ ਵਿੱਚ ਵਾਪਰੀ। ਇਸ ਦਾ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ।
ਨਿਊਜ਼ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਸਰਕਾਰ ਨੇ ਫੇਸਬੁੱਕ-ਟਵਿਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਸ ਵੀਡੀਓ ਨੂੰ ਸ਼ੇਅਰ ਨਾ ਕਰਨ ਦਾ ਹੁਕਮ ਦਿੱਤਾ ਹੈ। ਕੇਂਦਰ ਸਰਕਾਰ ਟਵਿਟਰ ਖਿਲਾਫ ਕਾਰਵਾਈ ਕਰ ਸਕਦੀ ਹੈ।
ਸਵਦੇਸ਼ੀ ਕਬਾਇਲੀ ਲੀਡਰਜ਼ ਫੋਰਮ (ਆਈ.ਟੀ.ਐੱਲ.ਐੱਫ.) ਨੇ ਦੋਸ਼ ਲਾਇਆ ਹੈ ਕਿ ਇਕ ਖੇਤ ਵਿਚ ਦੋ ਔਰਤਾਂ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਦੋਵੇਂ ਔਰਤਾਂ ਕੂਕੀ ਕਬੀਲੇ ਨਾਲ ਸਬੰਧਤ ਹਨ।
ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਅਗਵਾ, ਗੈਂਗਰੇਪ ਅਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਕਾਂਗਰਸ ਨੇਤਾ ਅਲਕਾ ਲਾਂਬਾ ਨੇ ਟਵੀਟ ਕਰਕੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਹਿਲਾਂ ਸੰਸਦ ‘ਚ ਇਸ ਘਟਨਾ ‘ਤੇ ਸਰਕਾਰ ਤੋਂ ਜਵਾਬ ਮੰਗਣ।
ਸਮ੍ਰਿਤੀ ਇਰਾਨੀ ਨੇ ਸੀਐਮ ਬੀਰੇਨ ਸਿੰਘ ਨਾਲ ਗੱਲ ਕੀਤੀ
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਟਵੀਟ ਕੀਤਾ, “ਮਣੀਪੁਰ ਦੀਆਂ ਦੋ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਵੀਡੀਓ ਨਿੰਦਣਯੋਗ ਅਤੇ ਅਣਮਨੁੱਖੀ ਹੈ। ਮੈਂ ਇਸ ਬਾਰੇ ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਜਾਂਚ ਚੱਲ ਰਹੀ ਹੈ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।”