Connect with us

Punjab

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੂੰ ਮਿਲੇਗਾ ਪੂਰਨ ਬਹੁਮਤ

Published

on

ਫਤਿਹਗੜ੍ਹ ਸਾਹਿਬ: ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੇ  ਯੁੱਧ ਵਿੱਚ ਜਿੱਥੇ ਆਰਥਿਕ ਤੌਰ ਤੇ ਦੇਸ਼ਾਂ ਦਾ ਨੁਕਸਾਨ ਹੋ ਰਿਹਾ ਹੈ ਉੱਥੇ ਹੀ ਵੱਖ ਵੱਖ ਮੁਲਕਾਂ ਤੋਂ ਐੱਮ.ਬੀ.ਬੀ.ਐੱਸ ਦੀ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰੋ ਘਰੀ ਪਹੁੰਚਾਉਣ ਵਿਚ ਕੇਂਦਰ ਸਰਕਾਰ ਨੂੰ ਹੋਰ ਵੱਡੇ ਪੱਧਰ ਤੇ ਯਤਨ ਕਰਨੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।ਜਥੇਦਾਰ ਚੀਮਾ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ  ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਪਹੁੰਚਾ ਦਿੱਤਾ  ਗਿਆ ਹੈ ਪਰ ਫਿਰ ਵੀ ਵੱਡੀ  ਗਿਣਤੀ ਵਿਚ ਅਜੇ ਵੀ ਵਿਦਿਆਰਥੀ  ਉਥੇ ਫਸੇ ਹੋਏ ਹਨ ਜਿਨ੍ਹਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਜਥੇਦਾਰ ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਸਸਤੀ ਵਿੱਦਿਆ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਜਾਣ ਲਈ ਮਜਬੂਰ ਨਾ ਹੋਣਾ ਪਵੇਗਾ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੂੰ ਪੰਜਾਬ ਭਰ ਵਿੱਚ ਪੂਰਨ ਬਹੁਮਤ ਮਿਲਣ ਜਾ ਰਿਹਾ ਹੈ ਜਿਸ ਕਾਰਨ ਪਾਰਟੀ ਵਰਕਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਵਿੱਚ ਕਾਂਗਰਸੀ ਪਾਰਟੀ ਨੇ ਵਿਕਾਸ ਦਾ ਇੱਕ ਵੀ ਡੱਕਾ ਨਾ ਤੋੜ ਕੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਕੇਵਲ ਕੁਰਸੀ ਦੀ ਲੜਾਈ ਵਿੱਚ ਉਲਝੇ ਰਹੇ ਹਨ।

ਉਨ੍ਹਾਂ ਕਿਹਾ ਕਿ ਇੱਥੇ ਹੀ ਗਲਾਓ ਝੂਠੇ ਵਾਅਦੇ ਕਰ ਕੇ ਪੰਜਾਬ ਦੀ ਸੱਤਾ ਹਥਿਆਉਣ ਵਾਲੀ ਕਾਂਗਰਸ ਪਾਰਟੀ ਨੂੰ ਚਲਦਾ ਕਰਨ ਲਈ ਪੰਜਾਬ ਵਾਸੀਆਂ ਨੂੰ ਵਰਕ ਇਕ ਮੰਚ ਤੇ ਇਕੱਤਰ ਹੋਏ ਪਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਕੁਲਵਿੰਦਰ ਸਿੰਘ ਡੇਰਾ,ਹਰਵਿੰਦਰ ਸਿੰਘ ਬੱਬਲ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਲਖਵਿੰਦਰ ਸਿੰਘ ਘੁੰਮਣ, ਰਿੰਪੀ ਗਰੇਵਾਲ, ਗੁਰਮੀਤ ਸਿੰਘ ਸੋਨੂੰ ਚੀਮਾ, ਭੰਵਰ ਸੰਧੂ, ਨਰਿੰਦਰ ਸਿੰਘ ਰਸੀਦਪੁਰ, ਪਰਮਪਾਲ ਸਿੰਘ ਬੱਤਰਾ, ਜਸਵੰਤ ਸਿੰਘ ਮੰਡੋਫਲ, ਭੁਪਿੰਦਰਪਾਲ ਸਿੰਘ, ਕੰਵਰ ਕਾਕਾ ਹਰਪ੍ਰੀਤ ਸਿੰਘ, ਸਵਰਨ ਸਿੰਘ ਗੋਪਾਲੋਂ, ਅਮਿਤ ਲਾਲੀ ਝਾਂਜੀ, ਮਨੀਸ਼ ਕੁਮਾਰ, ਸੁਖਵਿੰਦਰ ਸਿੰਘ, ਸਮੇਤ ਹੋਰ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ  ।