Corona Virus
ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ‘ਚ ਹੋਈ ਵਾਰਦਾਤ ਦੀ ਨਿੰਦਾ ਕਰਦਿਆਂ ਹਮਲਾਵਰਾਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ, 12 ਅਪ੍ਰੈਲ : ਕੋਰੋਨਾ ਕਾਰਨ ਲਾਕਡਾਉਣ ਕੀਤਾ ਗਿਆ ਹੈ ਜਿਸਦੇ ਕਰਕੇ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਸਖ਼ਤ ਮਨਾਹੀ ਹੈ। ਪਰ ਕੁੱਝ ਲੋਕ ਪੁਲਿਸ ਦਾ ਸਮਰਥਨ ਨਹੀਂ ਕਰ ਰਹੇ ਹਨ। ਅਜਿਹਾ ਹੀ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਪਟਿਆਲਾ ਦੀ ਸਨੌਰ ਸਥਿਤ ਸਬਜ਼ੀ ਮੰਡੀ ਵਿਚ ਐਤਵਾਰ ਸਵੇਰੇ ਨਿਹੰਗ ਸਿੰਘਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੱਗੜਾ ਹੋਇਆ। ਕਰਫ਼ਿਊ ਪਾਸ ਨਾ ਹੋਣ ਕਾਰਨ ਕੁਝ ਨਿਹੰਗ ਸਿੰਘਾਂ ਵੱਲੋਂ ਜ਼ੋਰ ਜ਼ਬਰਨ ਕਰ ਮੰਡੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਤਾਂ ਓਹਨਾ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਅਤੇ ਪਾਸ ਵਿਖਾਉਣ ਲਈ ਕਿਹਾ ਗਿਆ। ਪਰ ਇਹਨਾਂ ਨੇ ਪਾਸ ਤਾਂ ਕਿ ਦਖਾਉਣਾ ਸੀ ਸਗੋਂ ਉਲਟਾ ਗਾਲੀ ਗਲੋਚ ਕਰਨ ਲੱਗੇ। ਪਰ ਮੰਡੀ ਵਿਚ ਮਾਹੌਲ ਉਸ ਸਮੇਂ ਗਰਮ ਹੋ ਗਿਆ ਜਦੋਂ ਨਿਹੰਗ ਸਿੰਘਾਂ ਵੱਲੋਂ ਪੁਲਿਸ ਵਾਲਿਆਂ ਉੱਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਟਕਰਾਅ ਵਿੱਚ ਨਿਹੰਗਾਂ ਨੇ ਇਕ ਏ. ਐੱਸ. ਆਈ. ਦੀ ਬਾਂਹ ਵੱਢ ਦਿੱਤੀ ਅਤੇ 4 ਹੋਰ ਮੁਲਾਜਮਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।
ਜਾਣਕਾਰੀ ਦੇ ਅਨੁਸਾਰ ਇਸ ਦੁਖਦਾਈ ਹਾਦਸੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਫਸੂਸ ਜਤਾਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਪੁਲਿਸ ‘ਤੇ ਕੀਤੀ ਜਾ ਰਹੀ ਬੇਰਹਿਮੀ ਇਕ ਨਿੰਦਣਯੋਗ ਹੈ , ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹਨਾਂ ਵਿਰੋਧੀ ਵਲੋਂ ਕੀਤੀ ਗਈ ਇਸ ਹਰਕਤ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਨ੍ਹਾਂ ਗੁੰਡਿਆਂ ਨੂੰ ਸਖਤ ਸਮੇਂ ਅਨੁਸਾਰ ਕਾਰਵਾਈ ਅਤੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਿਆਂ ਵਲੋਂ ਵੀ ਇਸ ਘਟਨਾ ਨੂੰ ਨਾਕਾਰਿਆਂ ਗਿਆ ਹੈ। ਉਹਨਾਂ ਕਿਹਾ ਕਿ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਫਾਸਟ ਟਰੈਕ ਅਦਾਲਤ ਸਥਾਪਤ ਕੀਤੀ ਜਾਣੀ ਚਾਹੀਦੀ ਹੈ।