Connect with us

Punjab

ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ

Published

on

ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਚੰਡੀਗੜ੍ਹ ਪੰਜਾਬ ਲਈ ਭਾਵਨਾਤਮਕ ਮੁੱਦਾ ਹੈ ਅਤੇ ਰਾਜਧਾਨੀ ਵਜੋਂ ਚੰਡੀਗੜ੍ਹ ਨੂੰ ਪੰਜਾਬ ਅਧੀਨ ਕੀਤਾ ਜਾਣਾ ਚਾਹੀਦਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ਵਿੱਚ ਲਿਆਉਣ ਦੇ ਤਾਜ਼ਾ ਐਲਾਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਦੋਸ਼ ਲਾਇਆ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ।

ਲੋਕ ਸਭਾ ‘ਚ ਹਰਸਿਮਰਤ ਬਾਦਲ ਨੇ ਕਿਹਾ ਕਿ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ। ਚੰਡੀਗੜ੍ਹ ਸਾਡਾ ਹੈ ਤੇ ਸਾਨੂੰ ਸਾਡਾ ਹੱਕ ਦਵਾਓ। ਉਨ੍ਹਾਂ ਕਿਹਾ ਕਿ ਸਾਡੀ ਰਾਜਧਾਨੀ ਖੋਹਣ ਲਈ ਇਹ ਸਭ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਡੇ ਮੁਲਾਜ਼ਮਾਂ, ਮਾਂ ਬੋਲੀ ਨੂੰ ਉਥੋਂ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਤੀ ਤੋਂ ਛੇਤੀ ਚੰਡੀਗੜ੍ਹ ਪੰਜਾਬ ਨੂੰ ਦਵਾਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਾਜ਼ਾ ਫੈਸਲੇ ਸੰਘੀ ਢਾਂਚੇ ਉਤੇ ਹਮਲਾ ਹਨ। ਚੰਡੀਗੜ੍ਹ ਪੰਜਾਬ ਦਾ ਹੈ ਪਰ ਸਾਡਾ ਹੱਕ ਖੋਹਿਆ ਜਾ ਰਿਹਾ ਹੈ। ਚੰਡੀਗੜ੍ਹ ਪੰਜਾਬ ਲਈ ਭਾਵਨਾਤਮਕ ਮੁੱਦਾ ਹੈ