India
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕਰੋਨਾ ਪਾਜ਼ੀਟਿਵ ..

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕਰੋਨਾ ਪਾਜ਼ੀਟਿਵ ਹੋਗਏ ਹਨ। ਅੱਜ ਉਹ ਲੁਧਿਆਣਾ ਦੇ ਹੀਰੋ ਹਾਰਟ ਹਸਪਤਾਲ ਵਿੱਚ ਟੈਸਟ ਕਰਵਾਉਣ ਆਏ ਸਨ। ਪਹਿਲੀ ਰਿਪੋਰਟ ‘ਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਜਦਕਿ ਦੂਜੀ ਰਿਪੋਰਟ ਦਾ ਨਤੀਜਾ ਆਉਣਾ ਬਾਕੀ ਹੈ। ਉਨ੍ਹਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐ) ਦੇ ਹੀਰੋ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਪਿਛਲੇ ਸਮੇਂ ਵਿੱਚ ਲੰਬੀ ਹਲਕੇ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ।
ਇੰਸਟੀਚਿਊਟ ਦੇ ਮੈਡੀਕਲ ਸੁਪਰਡੈਂਟ ਡਾਕਟਰ ਬਿਸ਼ਵ ਮੋਹਨ ਨੇ ਕਿਹਾ ਕਿ ਬਾਦਲ ਦਾ ਰੈਪਿਡ ਐਂਟੀਜੇਨ ਟੈਸਟ ਵਿੱਚ ਪਾਜ਼ੀਟਿਵ ਟੈਸਟ ਆਇਆ ਹੈ, ਜਦੋਂ ਕਿ ਉਨ੍ਹਾਂ ਦੀ ਆਰ ਟੀ ਪੀ ਸੀ ਆਰ ਰਿਪੋਰਟ ਦੀ ਉਡੀਕ ਹੈ। ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਖਾਂਸੀ, ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਹੋਣ ਕਾਰ ਪ੍ਰਕਾਸ਼ ਬਾਦਲ ਨੂੰ ਲੁਧਿਆਣਾ ਦੇ ਹਸਪਤਾਲ ਲਿਜਾਇਆ ਗਿਆ ਸੀ।
94 ਸਾਲਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਬਾਦਲ ਨੇ ਆਪਣੇ ਹਲਕੇ ਲੰਬੀ ਵਿੱਚ ਬਿਨਾਂ ਮੂੰਹ ‘ਤੇ ਮਾਸਕ ਪਾਏ ਘਰ-ਘਰ ਚੋਣ ਪ੍ਰਚਾਰ ਕਰਦੇ ਨਜ਼ਰ ਆ ਰਹੇ ਸਨ। ਉਹ ਹਾਲ ਹੀ ਵਿੱਚ ਪਾਰਟੀ ਦੇ ਕਈ ਨੇਤਾਵਾਂ, ਆਮ ਲੋਕਾਂ, ਪੱਤਰਕਾਰਾਂ ਅਤੇ ਇਨੈਲੋ ਦੇ ਸਕੱਤਰ ਜਨਰਲ-ਕਮ-ਵਿਧਾਇਕ ਏਲਨਾਬਾਦ ਅਭੈ ਚੌਟਾਲਾ ਨੂੰ ਮਿਲੇ ਸਨ।
ਬਜੁਰਗ ਬਾਦਲ ਨੇ ਆਖਰੀ ਵਾਰ ਸੋਮਵਾਰ ਨੂੰ ਆਪਣੇ ਗ੍ਰਹਿ ਮੈਦਾਨ ਦਾ ਦੌਰਾ ਕੀਤਾ ਸੀ ਅਤੇ ਪਿੱਠ ਦਰਦ ਕਾਰਨ ਮੰਗਲਵਾਰ ਦੇ ਨਿਰਧਾਰਤ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਸੀ।