Connect with us

Punjab

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਪੰਜਾਬ ਵਿਧਾਨ ਸਭਾ ਚੋਣ ਲੜਨਗੇ ਸੁਖਬੀਰ ਸਿੰਘ ਬਾਦਲ

Published

on

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਖਰੀ ਦੋ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣ ਮੈਦਾਨ ਵਿਚ ਆਹਮੋ-ਸਾਹਮਣੇ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਸੀਟ ਉਮੀਦਵਾਰ ਬਣਾਇਆ ਹੈ। ਇਸੇ ਸੀਟ ਤੋਂ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਚੋਣ ਲੜਨਗੇ। ਇਸ ਤੋਂ ਇਲਾਵਾ ਦੂਜੀ ਸੀਟ ਜੰਡਿਆਲਾ ਗੁਰੂ ਤੋਂ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਕੀਤਾ ਹੈ। ਜੰਡਿਆਲਾ ਗੁਰੂ ਸੀਟ ਤੋਂ ਸਤਵਿੰਦਰ ਸਿੰਘ ਛੱਜਲਵੰਡੀ ਨੂੰ ਉਮੀਦਵਾਰ ਐਲਾਨਿਆ ਹੈ।

ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਹੰਕਾਰ ਦਾ ਭੋਗ ਪੈ ਜਾਵੇਗਾ।ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਸਿਰਫ ਉਚੀ ਉਚੀ ਬੋਲ ਸਕਦਾ ਹੈ। ਉਸ ਕੋਲ ਪੰਜ ਸਾਲਾਂ ਵਿਚ ਆਪਣੇ ਹਲਕੇ ਵਿਚ ਕੀਤੇ ਕੰਮ ਦੇ ਨਾਂ ’ਤੇ ਕੁਝ ਵੀ ਨਹੀਂ ਹੈ। ਉਸਨੇ ਲੋਕਲ ਬਾਡੀ ਮੰਤਰੀ ਹੁੰਦਿਆਂ ਆਪਣੇ ਹਲਕੇ ਵਿਚ ਕੱਖ ਨਹੀਂ ਕੀਤਾ। ਅੰਮ੍ਰਿਤਸਰ ਪੂਰਬੀ ਵਿਚ ਪੀਣ ਵਾਲੇ ਪਾਣੀ ਤੇ ਸੀਵਰੇਜ ਦੇ ਮਸਲੇ ਹਨ ਜੋ ਸਿੱਧੂ ਨੇ ਹੱਲ ਨਹੀਂ ਕੀਤੇ। ਹੁਣ ਲੋਕ ਉਸ ਤੋਂ ਇਸਦਾ ਜਵਾਬ ਮੰਗਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰਦਾਰ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਤੇ ਉਹਨਾਂ ਖਿਲਾਫ ਝੂਠਾ ਕੇਸ ਦਰਜ ਕੀਤਾ ਹਾਲਾਂਕਿ ਸਰਦਾਰ ਮਜੀਠੀਆ ਹਮੇਸ਼ਾ ਲੋਕਾਂ ਦੇ ਮਸਲੇ ਚੁੱਕਦੇ ਰਹੇ ਹਨ। ਉਹਨਾਂ ਕਿਹਾ ਕਿ ਮਜੀਠੀਆ ਲੋਕਾਂ ਲਈ ਲੜਨ ਵਾਸਤੇ ਜਾਣੇ ਜਾਂਦੇ ਹਨ। ਇਹ ਗੱਲ ਕਾਂਗਰਸ ਸਰਕਾਰ ਨੂੰ ਪਸੰਦ ਨਹੀਂ ਆਈ। ਉਹਨਾਂ ਕਿਹਾ ਕਿ ਕਾਂਗਰਸ ਨੇ ਇਕ ਗੁਰਸਿੱਖ ਦੇ ਖਿਲਾਫ ਕੇਸ ਦਰਜ ਕੀਤਾ ਹੈ ਜੋ ਰੋਜ਼ਾਨਾ ਢਾਈ ਘੰਟੇ ਨਿਤਨੇਮ ਕਰਦਾ ਹੈ। ਉਹਨਾਂ ਕਿਹਾ ਕਿ ਸਾਡੇ ਵਰਕਰਾਂ ਨੇ ਮਸਿੂਸ ਕਰ ਲਿਆ ਹੈ ਕਿ ਨਿਆਂ ਹਾਸਲ ਕਰਨ ਦਾ ਰਾਹ ਲੋਕਾਂ ਦੀ ਕਚਹਿਰੀ ਵਿਚ ਜਾਣਾ ਹੈ ਤੇ ਇਸੇ ਲਈ ਲੋਕਾਂ ਨੇ ਪਾਰਟੀ ਨੁੰ ਸਰਦਾਰ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਣਾਉਣ ਲਈ ਰਾਜ਼ੀ ਕੀਤਾ। ਸਰਦਾਰ ਬਾਦਲ ਨੇ ਐਲਾਨ ਕੀਤਾ 

ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ, ਜਿਨ੍ਹਾਂ ਵਿੱਚੋਂ 59 ਬਹੁਮਤ ਦਾ ਅੰਕੜਾ ਹਨ। ਪੰਜਾਬ ਦੇ 117 ਹਲਕੇ ਤਿੰਨ ਖੇਤਰਾਂ- ਮਾਝਾ (25 ਹਲਕੇ), ਦੋਆਬਾ (23) ਅਤੇ ਮਾਲਵਾ (69) ਵਿੱਚ ਫੈਲੇ ਹੋਏ ਹਨ। 2017 ਦੀਆਂ ਪੰਜਾਬ ਚੋਣਾਂ ਵਿੱਚ, ਕਾਂਗਰਸ 77 ਸੀਟਾਂ ਨਾਲ ਸੱਤਾ ਵਿੱਚ ਆਈ ਹੈ, ਜਦੋਂ ਕਿ ਆਮ ਆਦਮੀ ਪਾਰਟੀ (ਆਪ) ਨੇ ਹੈਰਾਨੀਜਨਕ 20 ਸੀਟਾਂ ਦਿੱਤੀਆਂ ਹਨ। ਸੱਤਾ ਤੋਂ ਬੇਦਖਲ ਹੋਏ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ 15 ਸੀਟਾਂ ਜਿੱਤੀਆਂ, ਅਤੇ ਇਸਦੀ ਤਤਕਾਲੀ ਭਾਈਵਾਲ ਭਾਜਪਾ ਨੇ ਤਿੰਨ ਸੀਟਾਂ ਜਿੱਤੀਆਂ। ਮੌਜੂਦਾ ਪੰਜਾਬ ਵਿਧਾਨ ਸਭਾ ਦਾ ਕਾਰਜਕਾਲ 27 ਮਾਰਚ, 2022 ਨੂੰ ਖਤਮ ਹੋ ਰਿਹਾ ਹੈ।