Punjab
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ‘ਚ ਵਾਧਾ, 19 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ।
ਇਸ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ 14 ਦਿਨਾਂ ਲਈ ਮਜੀਠੀਆ ਦੇ ਜੁਡੀਸ਼ਲ ਰਿਮਾਂਡ ਵਿੱਚ ਵਾਧਾ ਕਰਦਿਆਂ ਅਕਾਲੀ ਆਗੂ ਨੂੰ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ।
ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।
ਉਧਰ, ਬਿਕਰਮ ਮਜੀਠੀਆ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਉਨ੍ਹਾਂ ਦੇ ਵਕੀਲ ਨੇ ਮੁਹਾਲੀ ਕੋਰਟ ‘ਚ ਪਟੀਸ਼ਨ ਪਾਈ ਹੈ। ਜਿਸ ਵਿੱਚ ਮੁੜ ਸਪੈਸ਼ਲ ਬੈਰਕ ‘ਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਹੈ। ਜੇਲ੍ਹ ‘ਚ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਖ਼ਤਰਾ ਦੱਸਿਆ ਹੈ।