Punjab
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਇਸ ਵੱਡੇ ਆਗੂ ਨੇ ਕਾਂਗਰਸ ਦਾ ਫੜਿਆ ਪੱਲਾ
ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਆਦਿ ਆਗੂਆਂ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇੱਥੇ ਦੱਸ ਦੇਈਏ ਕਿ ਬੀਤੇ ਦਿਨ ਅਨਿਲ ਜੋਸ਼ੀ ਨੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ।
ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਨੇ 20 ਨਵੰਬਰ, 2024 ਨੂੰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਉਹ ਜੂਨ 2025 ਵਿੱਚ ਲੁਧਿਆਣਾ (ਪੱਛਮੀ) ਉਪ ਚੋਣ ਦੌਰਾਨ ਅਕਾਲੀ ਦਲ ਵਿੱਚ ਵਾਪਸ ਆ ਗਏ। ਉਨ੍ਹਾਂ ਨੇ ਉਸੇ ਸਾਲ ਅੰਮ੍ਰਿਤਸਰ ਤੋਂ ਅਕਾਲੀ ਦਲ ਦੀ ਟਿਕਟ ’ਤੇ ਲੋਕ ਸਭਾ ਚੋਣਾਂ ਲੜੀਆਂ ਪਰ ਹਾਰ ਗਏ ਸਨ।
ਇਸ ਤੋਂ ਪਹਿਲਾਂ ਜੋਸ਼ੀ 2007 ਤੋਂ 2017 ਤੱਕ ਭਾਜਪਾ ਦੀ ਟਿਕਟ ਉਤੇ ਲਗਾਤਾਰ ਦੋ ਵਾਰ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਰਹੇ। 2021 ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਦੀਆਂ ਨੀਤੀਆਂ ਦੀ ਆਲੋਚਨਾ ਕਰਨ ਕਾਰਨ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਬਾਅਦ ਵਿਚ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
