Connect with us

Punjab

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ 7 ਜੁਲਾਈ ਨੂੰ ਪੰਜਾਬ ਸਰਕਾਰ ਖ਼ਿਲਾਫ਼ ਕਰੇਗੀ ਪ੍ਰਦਰਸ਼ਨ

Published

on

ਪਠਾਨਕੋਟ, 04 ਜੁਲਾਈ (ਮੁਕੇਸ਼ ਸੈਣੀ ): ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਪਰ ਪੰਜਾਬ ਸਰਕਾਰ ਵੀ ਪਿੱਛੇ ਨਹੀਂ ਹੈ ਕਿਉਂਕਿ ਲਗਾਤਾਰ ਪੰਜਾਬ ਸਰਕਾਰ ਵੱਲੋਂ ਵੀ ਜੀ.ਐਸ.ਟੀ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਦੇ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਤੋਂ ਬਹੁਤ ਜ਼ਿਆਦਾ ਹਨ।

ਜਿਸ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਜੁਲਾਈ ਨੂੰ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਜਗ੍ਹਾ ਜਗ੍ਹਾ ਤੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਇਸ ਦੇ ਚੱਲਦੇ ਅੱਜ ਪਠਾਨਕੋਟ ਦੇ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਬਕਾ ਵਿਧਾਇਕ ਅਤੇ ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਮੁੱਖ ਤੌਰ ਤੇ ਪੁੱਜੇ ਜਿਨ੍ਹਾਂ ਨੇ ਸਮੂਹ ਵਰਕਰਾਂ ਨੂੰ 7 ਜੁਲਾਈ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਜਾ ਰਹੇ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਧਰਨੇ ਦੇ ਵਿੱਚ ਸੰਪੂਰਨ ਤੌਰ ਤੇ ਯੋਗਦਾਨ ਦੇਣ ਲਈ ਕਿਹਾ ਹੈ।

ਇਸ ਬਾਰੇ ਗੱਲ ਕਰਦੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਦੇ ਵਿੱਚ ਸੂਬਾ ਸਰਕਾਰਾਂ ਵੱਲੋਂ ਪੈਟਰੋਲ ਡੀਜ਼ਲ ਉੱਪਰ ਜੀਐੱਸਟੀ ਘਟ ਲਈ ਜਾਂਦੀ ਹੈ ਅਤੇ ਪੰਜਾਬ ਸਰਕਾਰ ਵਲੋਂ ਜੀ ਐਸ ਟੀ ਜ਼ਿਆਦਾ ਲੈਣ ਕਾਰਨ ਪੈਟਰੋਲ ਅਤੇ ਡੀਜ਼ਲ ਦੇ ਰੇਟ ਜ਼ਿਆਦਾ ਹਨ ਉਨ੍ਹਾਂ ਨੇ ਕਿਹਾ ਕਿ ਅਸੀਂ ਜਿੱਥੇ ਕਿ 7 ਜੁਲਾਈ ਨੂੰ ਪੰਜਾਬ ਸਰਕਾਰ ਨੂੰ ਘੇਰਾਂਗੇ ਉੱਥੇ ਹੀ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਵੀ ਕਿਸੇ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ।