Punjab
ਸ਼ਿਵ ਸੈਨਾ ਦੇ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਮਾਮਲਾ ਕੀਤਾ ਦਰਜ
ਸ਼ਿਵ ਸੈਨਾ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਇੱਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਵਿਦੇਸ਼ੀ ਨੰਬਰ ਤੋਂ ਕਾਲ ਕਰ ਧਮਕੀਆਂ ਦਿੱਤੀਆਂ ਜਾ ਰਿਹਾ ਹਨ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਖਾਲਿਸਤਾਨੀਆਂ ਵੱਲੋਂ ਉਹਨਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ । ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਿਸ਼ਾਂਤ ਨੇ ਕਿਹਾ ਕਿ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ‘ਤੇ ਪੂਰੇ ਮਾਮਲੇ ਦੀ ਜਾਂਚਸ਼ੁਰੂ ਕਰ ਦਿੱਤੀ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਅਜਿਹੀਆਂ ਗਿੱਦੜ ਧਮਕੀਆਂ ਮਿਲਦੀਆਂ ਰਹੀਆਂ ਹਨ ਪਰ ਉਹ ਡਰਨ ਵਾਲੇ ਨਹੀਂ ਹਨ।
ਨਿਸ਼ਾਂਤ ਨੇ ਕਿਹਾ ਕਿ ਧਮਕੀ ਦੇਣ ਵਾਲਾ ਖੁਦ ਨੂੰ ਲਸ਼ਕਰ-ਏ-ਖਾਲਸਾ ਜਥੇਬੰਦੀ ਦਾ ਮੈਂਬਰ ਦੱਸ ਰਿਹਾ ਸੀ ਅਤੇ ਸ਼ਰੇਆਮ ਗੋਲੀਆਂ ਨਾਲ ਉਡਾਉਣ ਦੀ ਗੱਲ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਧਮਕੀ ਭਰੇ ਫੋਨ ਨੰਬਰ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਵੱਖ-ਵੱਖ ਵਿਦੇਸ਼ੀ ਨੰਬਰ 971558017705 ਅਤੇ 1209 822 5616 ਨੰਬਰਾਂ ਤੋਂ ਇਹ ਧਮਕੀਆਂ ਮਿਲੀਆਂ ਹਨ।