Punjab
ਮੋਗਾ ‘ਚ ਰਿਸ਼ਵਤ ਲੈਂਦਿਆਂ SHO ਗ੍ਰਿਫਤਾਰ…

6ਅਕਤੂਬਰ 2023: ਵਿਜੀਲੈਂਸ ਬਿਊਰੋ ਨੇ ਮੋਗਾ ਦੇ ਧਰਮਕੋਟ ਥਾਣੇ ਦੇ ਐਸਐਚਓ ਗੁਰਵਿੰਦਰ ਸਿੰਘ ਭੁੱਲਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਫ਼ਿਰੋਜ਼ਪੁਰ ਰੇਂਜ ਦੀ ਟੀਮ ਨੇ ਸੁਖਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਹੈ।
ਸੁਖਵਿੰਦਰ ਨੇ ਵਿਜੀਲੈਂਸ ਰੇਂਜ ਦਫ਼ਤਰ ਫ਼ਿਰੋਜ਼ਪੁਰ ਵਿਖੇ ਆ ਕੇ ਸ਼ਿਕਾਇਤ ਕੀਤੀ ਕਿ ਉਸਦਾ ਘੋੜਾ (ਟਰਾਲੀ) ਚੋਰੀ ਹੋ ਗਿਆ ਹੈ। ਚੋਰਾਂ ਬਾਰੇ ਜਾਣਕਾਰੀ ਦੇਣ ਦੇ ਬਾਵਜੂਦ ਐਸਐਚਓ ਗੁਰਵਿੰਦਰ ਸਿੰਘ ਭੁੱਲਰ ਨੇ ਇਸ ਸਬੰਧੀ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਜਿਸ ਤੋਂ ਬਾਅਦ 80 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋ ਗਿਆ।
ਉਸ ਨੇ ਦੱਸਿਆ ਕਿ ਉਸ ਨੇ ਪਹਿਲਾਂ 50 ਹਜ਼ਾਰ ਰੁਪਏ ਦਿੱਤੇ। ਫਿਰ 20 ਹਜ਼ਾਰ ਰੁਪਏ ਹੋਰ ਦਿੱਤੇ। ਇਸ ਤੋਂ ਬਾਅਦ 10,000 ਰੁਪਏ ਦੀ ਤੀਜੀ ਕਿਸ਼ਤ ਦੇਣ ਤੋਂ ਪਹਿਲਾਂ ਉਸ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਟੀਮ ਨੇ ਉਸ ਨੂੰ ਫੜ ਲਿਆ। ਮੁਲਜ਼ਮ ਐਸਐਚਓ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।